22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਅਕਾਲੀ ਦਲ ਜ਼ਰੂਰ ਹਰਾਵੇਗਾ - ਲਾਦੀਆਂ <br/>

ਅਜੀਤ ਡੈਸਕ 23-11-2025
ਕਟਾਰੀਆਂ, 22 ਨਵੰਬਰ (ਪ੍ਰੇਮੀ ਸੰਧਵਾਂ) - ਸੀਨੀਅਰ ਅਕਾਲੀ ਦਲ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਪਹਾੜ ਵਰਗੇ ਵਾਅਦੇ ਕਰਕੇ ਮਗਰੋਂ ਲੋਕਾਂ ਦੀ ਬਾਤ ਨਹੀਂ ਪੁੱਛੀ, ਉਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਸੂਬੇ ਦੀ ਆਪ ਸਰਕਾਰ ਤੋਂ ਅੱਕੇ ਲੋਕ ਆਪ ਸਰਕਾਰ ਨੂੰ ਸਬਕ ਸਿਖਾ ਕੇ ਮੁੜ ਸੂਬੇੇ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਬਣਾਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜੋ ਸੂਬੇ ਦੇ ਲੋਕਾਂ ਨੂੰ ਅਕਾਲੀ ਦਲ ਦੀ ਸਰਕਾਰ ਸਮੇਂ ਸਹੂਲਤਾਂ ਮਿਲਦੀਆਂ ਸਨ ਉਹ ਸਹੂਲਤਾਂ ਦਾ ਲਗਪਗ ਦਮ ਘੁੱਟਦਾ ਜਾ ਰਿਹਾ ਹੈ | ਕਿਉਂਕਿ ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਨਹੀਂ ਉਤਰ ਰਹੀ | ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗਾ |

ਪਿਛਲੀ ਖ਼ਬਰ ਅਵਿਕ ਭਾਟੀਆ ਦਾ 'ਪ੍ਰਾਈਡ ਆਫ਼ ਪੰਜਾਬ' ਐਵਾਰਡ ਨਾਲ ਕੀਤਾ ਸਨਮਾਨ <br/> ਅਗਲੀ ਖ਼ਬਰ ਜੀਵ ਵਿਗਿਆਨ ਦੇ ਲੈਕਚਰਾਰਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।