24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਕਰਾਈ ਫੌਗਿੰਗ

ਅਜੀਤ ਡੈਸਕ 23-11-2025
ਸੜੋਆ, 22 ਨਵੰਬਰ (ਹਰਮੇਲ ਸਹੂੰਗੜਾ)-ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਤਜਿੰਦਰ ਸਿੰਘ ਸੀ.ਐਸ.ਸੀ ਸੜੋਆ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਥਾਵਾਂ 'ਤੇ ਸਿਹਤ ਕਰਮਚਾਰੀਆਂ ਵੱਲੋਂ ਫੌਗਿੰਗ ਕਰਾਈ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਹੈਲਥ ਇੰਸਪੈਕਟਰ ਆਦਰਸ਼ ਕੁਮਾਰ ਨੇ ਦੱਸਿਆ ਕਿ ਹਸਪਤਾਲ ਦੇ ਕੁਆਰਟਰਾਂ ਅਤੇ ਬੀ.ਡੀ.ਪੀ.ਓ ਦਫ਼ਤਰ ਸੜੋਆ ਵਿਖੇ ਫੋਗਿੰਗ ਕਰਾਈ ਗਈ ਹੈ, ਨਾਲ ਦੱਸਿਆ ਕਿ ਡੇਂਗੂ ਤੋਂ ਬਚਾ ਲਈ ਸਾਨੂੰ ਉਪਾਅ ਜਰੂਰੀ ਕਰਨੇ ਚਾਹੀਦੇ ਹਨ | ਇਸ ਮੌਕੇ ਅਸ਼ੋਕ ਕੁਮਾਰ ਬੀ.ਡੀ.ਪੀ.ਓ, ਸੈਕਟਰੀ ਰਾਕੇਸ਼ ਕੁਮਾਰ, ਸੈਕਟਰੀ ਸੁਖਦੇਵ ਸਿੰਘ, ਸ਼ਿਵ ਕੁਮਾਰ ਕਲਰਕ, ਸੁਰਿੰਦਰ ਸਿੰਘ ਪਟਵਾਰੀ, ਵਿਨੇ ਕੁਮਾਰ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਨਿਆਣਾ ਬੇਟ ਵਿਖੇ ਮਮਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਗੜ੍ਹੀ ਅਜੀਤ ਸਿੰਘ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।