27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ 'ਤੇ ਟੈਂਟ ਸਿਟੀ ਦੀ ਬੁਕਿੰਗ ਸ਼ੁਰੂ -ਬਿ੍ਗੇਡੀਅਰ ਰਾਜ ਕੁਮਾਰ <br/>

ਅਜੀਤ ਡੈਸਕ 23-11-2025
ਕਾਠਗੜ੍ਹ, 22 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਆਰੰਭ ਹੋਏ ਨਗਰ ਕੀਰਤਨ ਦਾ ਪੰਜਾਬ ਭਰ ਦੀ ਸੰਗਤ ਵਲੋਂ ਜਗ੍ਹਾ-ਜਗ੍ਹਾ ਜੈਕਾਰਿਆਂ ਦੀ ਗੂੰਜ ਵਿੱਚ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਆਪੂ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਬਿ੍ਗੇਡੀਅਰ ਰਾਜ ਕੁਮਾਰ ਨੇ ਆਖਿਆ ਕਿ ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਵਲੋਂ ਖ਼ਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੁੱਜਣ ਵਾਲੀ ਸੰਗਤ ਦੇ ਰਹਿਣ ਲਈ ਵਿਸ਼ੇਸ਼ ਤੌਰ ਉੱਪਰ ਸਾਰੀਆਂ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਦਾ ਬੰਦੋਬਸਤ ਵੀ ਕੀਤਾ ਗਿਆ ਹੈ | ਉਨ੍ਹਾਂ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਟੈਂਟ ਸਿਟੀ ਵਿੱਚ ਟੈਂਟ ਦੀ ਬੁਕਿੰਗ ਲਈ ਇਹ ਸੇਵਾ ਕਨੇਟ ਪੰਜਾਬ ਪੋਰਟਲ ਅਤੇ ਐਮ ਸੇਵਾ ਐਪ 'ਤੇ ਉਪਲਬਧ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੋਰਟਲਾਂ ਉੱਪਰ ਟੈਂਟ ਸਿਟੀ ਦੀ ਬੁਕਿੰਗ ਕਰਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਿਆ ਜਾਵੇ ਤਾਂ ਜੋ ਇੱਥੇ ਠਹਿਰਾਓ ਕਰਨ ਵਿੱਚ ਕੋਈ ਮੁਸ਼ਕਲਾਂ ਪੇਸ਼ ਨਾ ਆਵੇ | ਉਨ੍ਹਾਂ ਇਹ ਵੀ ਦੱਸਿਆ ਕਿ ਟੈਂਟ ਸਿਟੀ ਵਿੱਚ ਠਹਿਰਨ ਵਾਲੀ ਸੰਗਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੰਡੀਗੜ੍ਹ ਤੋਂ ਸਜਾਏ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ ਅਗਲੀ ਖ਼ਬਰ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਨਾਲ ਜੁੜਨ-ਡਾ. ਵੀਰੇਂਦਰ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।