28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਧਰਮਕੋਟ ਵਿਖੇ ਲਗਾਇਆ ਕੈਂਪ <br/>

ਅਜੀਤ ਡੈਸਕ 23-11-2025
ਨਵਾਂਸ਼ਹਿਰ, 22 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਨੇੜਲੇ ਪਿੰਡ ਧਰਮਕੋਟ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪੰਜ ਦਿਨਾਂ ਦਾ ਸਿਖਲਾਈ ਕੋਰਸ ਲਗਾਇਆ ਗਿਆ | ਜਿਸ ਵਿੱਚ ਡਾਕਟਰ ਪ੍ਰਦੀਪ ਕੁਮਾਰ ਉਪ-ਨਿਰਦੇਸ਼ਕ ਸਿਖਲਾਈ ਨੇ ਝੋਨੇ ਦੀ ਪਰਾਲੀ ਨੂੰ ਖੇਤ 'ਚ ਮਿਲਾ ਕੇ ਕਣਕ ਦੀ ਬਿਜਾਈ ਦੇ ਵੱਖ-ਵੱਖ ਢੰਗਾਂ ਅਤੇ ਸਫਲ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ | ਉਹਨਾਂ ਫ਼ਸਲ ਦੀ ਰਹਿੰਦ-ਖੰੂਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਵੀ ਦੱਸਿਆ | ਖੇਤੀ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਰਹਿੰਦ-ਖੰੂਹਦ ਦੇ ਸਹੀ ਪ੍ਰਬੰਧਨ 'ਤੇ ਜ਼ੋਰ ਦਿੱਤਾ | ਡਾਕਟਰ ਜਸਵਿੰਦਰ ਕੁਮਾਰ ਸਹਾਇਕ ਪ੍ਰੋਫੈਸਰ ਫ਼ਸਲ ਵਿਗਿਆਨ ਨੇ ਹੈਪੀਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ | ਉਹਨਾਂ ਸਾਰੇ ਕਿਸਾਨਾਂ ਨੂੰ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਉਪਲਬਧ ਪਰਾਲੀ ਦੀ ਸੰਭਾਲ ਲਈ ਮਸ਼ੀਨਾਂ ਦੀ ਵਰਤੋਂ ਲਈ ਅਪੀਲ ਕੀਤੀ | ਡਾਕਟਰ ਬਲਜੀਤ ਸਿੰਘ ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਕੀੜਿਆਂ ਤੇ ਬਿਮਾਰੀਆਂ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਬਾਰੇ ਦੱਸਿਆ | ਉਹਨਾਂ ਕਣਕ ਦੀ ਫ਼ਸਲ ਉੱਤੇ ਪਰਾਲੀ ਵਾਲੇ ਖੇਤਾਂ ਵਿੱਚ ਗੁਲਾਬੀ ਸੁੰਡੀ ਅਤੇ ਰੋਕਥਾਮ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ | ਡਾਕਟਰ ਆਰਤੀ ਵਰਮਾ ਸਹਾਇਕ ਪ੍ਰੋਫੈਸਰ ਸਬਜ਼ੀ ਵਿਗਿਆਨ ਨੇ ਘਰੇਲੂ ਪੌਸ਼ਟਿਕ ਬਗੀਚੀ ਵਿੱਚ ਫਲ ਅਤੇ ਸਬਜ਼ੀਆਂ ਬਾਰੇ ਚਰਚਾ ਕੀਤੀ | ਉਹਨਾਂ ਨੇ ਰਸਾਇਣ ਮੁਕਤ ਸਰਦੀਆਂ ਦੀਆਂ ਸਬਜ਼ੀਆਂ ਦੀ ਕਾਸ਼ਤ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਡਾਕਟਰ ਰਜਿੰਦਰ ਕੌਰ ਸਹਾਇਕ ਪ੍ਰੋਫੈਸਰ ਗ੍ਰਹਿ ਵਿਗਿਆਨ ਨੇ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨੀ ਪ੍ਰਤੀ ਹੋ ਰਹੀਆਂ ਗਤੀਵਿਧੀਆਂ ਅਤੇ ਸਵੈ ਰੁਜ਼ਗਾਰ ਬਾਰੇ ਚਾਨਣਾ ਪਾਉਂਦੇ ਹੋਏ ਬੇਲੋੜੀਆਂ ਕੈਮੀਕਲ ਖਾਦਾਂ ਅਤੇ ਕੀੜੇਮਾਰ ਦਵਾਈਆਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ | ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਪ੍ਰਕਾਸ਼ਿਤ ਖੇਤੀ ਸਾਹਿਤ ਵੀ ਕਿਸਾਨਾਂ ਵਿੱਚ ਵੰਡਿਆ ਗਿਆ |

ਪਿਛਲੀ ਖ਼ਬਰ ਕੋਟ ਧਰਮ ਚੰਦ ਖੁਰਦ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੰਡੀਗੜ੍ਹ ਤੋਂ ਸਜਾਏ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।