28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਿਰਤੀ ਕਾਮਿਆਂ ਲਈ ਕਰਿਆਮ 'ਚ ਲਗਾਇਆ ਜਾਗਰੂਕਤਾ ਕੈਂਪ <br/>

ਅਜੀਤ ਡੈਸਕ 23-11-2025
ਸਾਹਲੋਂ, 22 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਸ੍ਰੀ ਗੁਰੂ ਰਵਿਦਾਸ ਦੇ 650ਵੇਂ ਮਹਾਨ ਗੁਰਪੁਰਬ ਨੂੰ ਸਮਰਪਿਤ ਅਤੇ ਸਮਾਜ ਸੇਵਿਕਾ ਨਵਜੋਤ ਕੌਰ ਭਾਰਤੀ ਦੀ ਨਿੱਘੀ ਯਾਦ ਵਿੱਚ ਜੋਤ ਸੋਸ਼ਲ ਅਵੇਅਰਨੈੱਸ ਐਂਡ ਵੈੱਲਫੇਅਰ ਸੁਸਾਇਟੀ ਵੱਲੋਂ ਨੈਸ਼ਨਲ ਲੇਬਰ ਔਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਨਿਸ਼ਕਾਮ ਸੇਵਾਵਾਂ ਨਿਭਾਉਂਦਿਆਂ ਜਨ ਹਿੱਤ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਇਸ ਲੜੀ ਵਿੱਚ ਬੀਤੇ ਦਿਨੀਂ ਸੁਸਾਇਟੀ ਵੱਲੋਂ ਡਾਕੂਮੈਂਟੇਸ਼ਨ ਅਫ਼ਸਰ ਕੁਮਾਰੀ ਸਿਮਰਨਜੋਤ ਕੌਰ ਭਾਰਤੀ ਦੀ ਅਗਵਾਈ ਵਿੱਚ ਪਿੰਡ ਕਰਿਆਮ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ 'ਤੇ ਨੈਸ਼ਨਲ ਲੇਬਰ ਔਰਗੇਨਾਈਜੇਸ਼ਨ ਦੇ ਕਨਵੀਨਰ ਬਲਦੇਵ ਭਾਰਤੀ ਸਟੇਟ ਐਵਾਰਡੀ ਵੱਲੋਂ ਵਿਸ਼ੇਸ਼ ਤੌਰ 'ਤੇ ਸੇਵਾਵਾਂ ਨਿਭਾਈਆਂ ਗਈਆਂ | ਉਨ੍ਹਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਨੁੱਖਤਾਵਾਦੀ ਗੁਰਬਾਣੀ ਦੇ ਸੰਦੇਸ਼ ਅਨੁਸਾਰ ਜ਼ੋਰ ਦੇ ਕੇ ਕਿਹਾ ਕਿ ਆਪਣੇ ਫ਼ਰਜ਼ਾਂ ਅਤੇ ਅਧਿਕਾਰਾਂ ਦੀ ਜਾਣਕਾਰੀ ਹੋਣਾ ਹੀ ਆਪਣੀ ਅਸਲੀ ਸ਼ਕਤੀ ਹੁੰਦੀ ਹੈ | ਇਸ ਕੈਂਪ ਦੌਰਾਨ ਭਾਰੀ ਗਿਣਤੀ ਵਿੱਚ ਹਾਜ਼ਰ ਹੋਏ ਲੋੜਵੰਦ ਪਿੰਡ ਵਾਸੀਆਂ ਨੂੰ ਜ਼ਮੀਨੀ ਤੌਰ 'ਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲੂਆਂ ਤੋਂ ਜਾਣਕਾਰੀ ਦਿੱਤੀ ਗਈ | ਇਸ ਮੌਕੇ 'ਤੇ 87 ਮਨਰੇਗਾ ਮਜ਼ਦੂਰਾਂ ਵੱਲੋਂ ਰੁਜ਼ਗਾਰ ਲੈਣ ਲਈ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਾਂਸ਼ਹਿਰ ਨੂੰ ਅਰਜ਼ੀਆਂ ਵੀ ਭੇਜੀਆਂ ਗਈਆਂ | ਇਸ ਮੌਕੇ 'ਤੇ ਸਮਾਜ ਸੇਵੀ ਨਰਿੰਦਰ ਕੁਮਾਰ, ਸਰਪੰਚ ਮਨਜੀਤ ਕੌਰ, ਪੰਚ ਜਸਵਿੰਦਰ ਕੌਰ, ਪੰਚ ਨੀਲਮ ਰਾਣੀ, ਗਿਆਨ ਚੰਦ, ਮਹਿੰਦਰ ਪਾਲ, ਇੰਦਰਜੀਤ ਸਿੰਘ, ਰੋਮੀ, ਕੁਲਦੀਪ ਬੱਧਣ, ਸੁਨੀਤਾ ਰਾਣੀ, ਆਸ਼ਾ ਰਾਣੀ ਅਤੇ ਮਨਜੀਤ ਕੌਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ 'ਚ ਚਾਰ ਰੋਜ਼ਾ ਸਾਲਾਨਾ ਖੇਡਾਂ ਮੇਲਾ ਕਰਵਾਈਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਤਰਨ ਤਾਰਨ ਜ਼ਿਮਨੀ ਚੋਣ 'ਚ ਅਕਾਲੀ ਵਰਕਰਾਂ ਉਪਰ ਝੂਠੇ ਪਰਚੇ ਦਰਜ ਕਰਕੇ ਦਬਾਅ ਨਹੀਂ ਸਕਦੀ - ਬੀਬਾ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।