20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਅੱਖਾਂ ਦੇ ਮੁਫ਼ਤ ਜਾਂਚ ਅਤੇ ਆਪਰੇਸ਼ਨ ਕੈਂਪ 'ਚ 325 ਮਰੀਜ਼ਾਂ ਦੀ ਜਾਂਚ <br/>

ਅਜੀਤ ਡੈਸਕ 25-11-2025
ਉਸਮਾਨਪੁਰ, 24 ਨਵੰਬਰ (ਸੰਦੀਪ ਮਝੂਰ)-ਪਿੰਡ ਮਹਿਤਪੁਰ ਸਥਿਤ ਸੰਤ ਓਾਕਾਰ ਸਿੰਘ ਚੈਰੀਟੇਬਲ ਮੈਮੋਰੀਅਲ ਹਸਪਤਾਲ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ, ਮੁਫ਼ਤ ਆਪਰੇਸ਼ਨ ਅਤੇ ਜਨਰਲ ਬਿਮਾਰੀਆਂ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਪ੍ਰਧਾਨ ਬਰਜਿੰਦਰ ਸਿੰਘ ਹੁਸੈਨਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿਚ ਅਜਿਹੇ ਨੇਕ ਉਰਪਾਲੇ ਕਰਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰ ਮਨਦੀਪ ਕੌਰ ਵਲੋਂ 190 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਜਨਰਲ ਜਾਂਚ ਕੈਂਪ 'ਚ 135 ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਚੇਅਰਮੈਨ ਸੰਤ ਬਾਬਾ ਅਮਰੀਕ ਸਿੰਘ, ਸੁਰਜੀਤ ਸਿੰਘ ਸੀਨੀਅਰ ਉਪ ਪ੍ਰਧਾਨ, ਅਜਮੇਰ ਸਿੰਘ, ਮਹਿੰਦਰ ਪਾਲ ਜਲਵਾਹਾ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਅਨੀਸ਼ ਚੌਧਰੀ, ਦੀਦਾਰ ਸਿੰਘ, ਨਿਰਮਲ ਸਿੰਘ, ਡਾ. ਪਿਯੂਸ਼ ਚੋਪੜਾ, ਡਾ. ਰਾਹੁਲ ਸਭਰਵਾਲ ਆਦਿ ਵੀ ਹਾਜਰ ਸਨ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਚੱਕ ਕਲਾਲ ਵਿਖੇ ਸੰਤ ਅਮਰ ਦਾਸ ਦਾ ਜਨਮ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।