20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਇਆ

ਚੱਕ ਰਾਮੂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੀਆਂ ਵੱਖ ਵੱਖ ਤਸਵੀਰਾਂ | ਤਸਵੀਰ : ਸਰਬਜੀਤ ਸਿੰਘ ਰਾਣਾ <br/> 25-11-2025
ਬਹਿਰਾਮ, 24 ਨਵੰਬਰ (ਸਰਬਜੀਤ ਸਿੰਘ ਰਾਣਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪਹਿਲੇ ਦਿਨ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਨਿਸ਼ਾਨ ਸਾਹਿਬ ਚੜ੍ਹਾਉਣ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | ਦੂਜੇ ਦਿਨ 22 ਨਵੰਬਰ ਦਿਨ ਸਨਿਚਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ | ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਆਰੰਭ ਹੋਇਆ ਜੋ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਪਹੁੰਚਿਆ ਉਪਰੰਤ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਹੁੰਚ ਕੇ ਸਮਾਪਤੀ ਕੀਤੀ | ਤੀਜੇ ਦਿਨ 23 ਨਵੰਬਰ ਦਿਨ ਐਤਵਾਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਈ ਜਗਜੀਤ ਸਿੰਘ ਮੁੱਖ ਗ੍ਰੰਥੀ ਕੀਰਤਨੀ ਜਥਾ, ਭਾਈ ਜਸਪ੍ਰੀਤ ਸਿੰਘ ਨਾਨਕਸਰ ਵਾਲੇ ਕੀਰਤਨੀ ਜਥਾ, ਗਿਆਨੀ ਚੰਨਣ ਸਿੰਘ ਸੁਰਵਿੰਡ ਵਾਲੇ ਕਵੀਸ਼ਰੀ ਜਥੇ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਹਰ ਸਾਲ ਦੀ ਤਰ੍ਹਾਂ ਪ੍ਰਬੰਧਕ ਕਮੇਟੀ ਨੂੰ ਜਥੇਦਾਰ ਸਵਰਨਜੀਤ ਸਿੰਘ ਮੁੱਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ, ਪ੍ਰਧਾਨ ਮਨਜੀਤ ਸਿੰਘ ਮੰਡੇਰ ਅਤੇ ਐਨ.ਆਰ.ਆਈ ਵੀਰਾਂ ਦਾ ਵਿਸ਼ੇਸ਼ ਸਹਿਯੋਗ ਪ੍ਰਾਪਤ ਹੋਇਆ | ਤਿੰਨ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ 'ਤੇ ਮਹਿੰਦਰਪਾਲ ਸਿੰਘ ਬਹਿਰਾਮ ਰਿਟਾ. ਪੁਲਿਸ ਇੰਸਪੈਕਟਰ, ਹਰਜਾਪ ਸਿੰਘ ਖ਼ਾਲਸਾ ਪ੍ਰਧਾਨ, ਅਮਰਜੀਤ ਸਿੰਘ ਚਾਹਲ, ਜਗਤਾਰ ਸਿੰਘ ਚਾਹਲ, ਸੁਖਚਰਨ ਸਿੰਘ ਜੌਹਲ, ਸੁਖਵਿੰਦਰ ਸਿੰਘ ਚਾਹਲ, ਸਰਬਜੀਤ ਸਿੰਘ ਰਾਣਾ, ਪਰਮਜੀਤ ਸਿੰਘ ਮੰਡੇਰ, ਮਨਜੀਤ ਸਿੰਘ ਨੰਬਰਦਾਰ, ਪਰਮਜੀਤ ਸਿੰਘ ਢੇਸੀ, ਸੁਖਦੀਪ ਸਿੰਘ ਸੁੱਖਾ, ਪਿਆਰਾ ਸਿੰਘ ਚਾਹਲ, ਅਵਤਾਰ ਸਿੰਘ ਚੱਕ ਗੁਰੂ, ਨਰਿੰਦਰ ਸਿੰਘ ਭਰੋਮਜਾਰਾ, ਗੁਰਦਾਵਰ ਸਿੰਘ ਮੰਡੀ, ਹਰਪ੍ਰੀਤ ਸਿੰਘ, ਰਘਵੀਰ ਸਿੰਘ, ਗੁਰਦੇਵ ਸਿੰਘ ਚਾਹਲ, ਸੁਰਿੰਦਰ ਸਿੰਘ ਢਿੱਲੋਂ, ਕੁਲਵੰਤ ਸਿੰਘ ਮੰਡੇਰ, ਪਰਮਜੀਤ ਸਿੰਘ, ਮੀਕਾ ਸਿੰਘ, ਦਲਜੀਤ ਸਿੰਘ ਢੇਸੀ, ਪੰਡਿਤ ਬੂਟਾ ਰਾਮ, ਹਰਬੰਸ ਸਿੰਘ, ਦੇਵਰਾਜ ਕੌਲ, ਪ੍ਰਦੀਪ ਸਿੰਘ, ਬਲਵੀਰ ਸਿੰਘ, ਕੇਵਲ ਰਾਮ, ਅਮਰਜੀਤ ਸਿੰਘ ਆਦਿ ਸਮੂਹ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ-ਅਸ਼ੋਕ ਕਟਾਰੀਆ ਅਗਲੀ ਖ਼ਬਰ ਅੱਖਾਂ ਦੇ ਮੁਫ਼ਤ ਜਾਂਚ ਅਤੇ ਆਪਰੇਸ਼ਨ ਕੈਂਪ 'ਚ 325 ਮਰੀਜ਼ਾਂ ਦੀ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।