ਸੜੋਆ, 24 ਨਵੰਬਰ (ਹਰਮੇਲ ਸਹੂੰਗੜਾ)-ਸੂਬੇ ਦੀ ਆਪ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਕੰਮਾਂ 'ਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ | ਬਲਾਕ ਸੜੋਆ ਦੇ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਵੱਧ ਤੋਂ ਵੱਧ ਗ੍ਰਾਂਟਾਂ ਦੇ ਗੱਫੇ ਦੇ ਰਹੀ ਹੈ | ਇਹ ਵਿਚਾਰ ਆਪ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਸਹੂੰਗੜਾ ਦੇ ਵਿਕਾਸ ਕਾਰਜਾਂ ਲਈ 10 ਲੱਖ ਦਾ ਚੈੱਕ ਦਿੰਦੇ ਹੋਏ ਕਿਹਾ ਕਿ ਪਿੰਡ ਦੇ ਵਿਕਾਸ ਗਲੀਆਂ ਨਾਲੀਆਂ ਜਾਂ ਹੋਰ ਪਿੰਡ ਵਿੱਚ ਪਏ ਅਧੂਰੇ ਕੰਮਾਂ ਨੂੰ ਪੂਰਾ ਕਰਨ ਲਈ ਸਰਕਾਰ ਵੰਲੋਂ ਪਿੰਡਾਂ ਨੂੰ ਖੁੱਲ੍ਹੀਆਂ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪਿੰਡ ਦੇ ਖੇਡ ਮੈਦਾਨ ਲਈ 33 ਲੱਖ ਦੀ ਗਰਾਂਟ ਅਤੇ ਐਮ.ਪੀ ਕੋਟੇ 'ਚੋਂ ਤਿੰਨ ਲੱਖ ਦੀ ਗ੍ਰਾਂਟ ਸ਼ਮਸ਼ਾਨਘਾਟ ਲਈ ਵੀ ਦਿੱਤੀ ਗਈ ਹੈ, ਜੇਕਰ ਪਿੰਡ ਦੇ ਵਿਕਾਸ ਲਈ ਹੋਰ ਗਰਾਂਟ ਦੀ ਲੋੜ ਪਈ ਤਾਂ ਪੰਜਾਬ ਸਰਕਾਰ ਵੱਧ ਚੜ੍ਹ ਕੇ ਹਿੱਸਾ ਪਾਵੇਗੀ | ਵਿਕਾਸ ਕਾਰਜ ਲਈ ਗ੍ਰਾਂਟ ਦੇਣ 'ਤੇ ਧੰਨਵਾਦ ਕਰਦਿਆਂ ਜਥੇਦਾਰ ਪਿਆਰਾ ਸਿੰਘ ਨੇ ਕਿਹਾ ਕਿ ਸਾਨੂੰ ਪਿੰਡਾਂ ਦੇ ਕੋਈ ਵੀ ਕੰਮ ਪਿੰਡ ਦੀ ਸਲਾਹ ਅਤੇ ਪੰਚਾਇਤ ਮੈਂਬਰਾਂ ਦੀ ਸਹਿਮਤੀ ਨਾਲ ਹੀ ਸਾਰੇ ਕਰਨੇ ਚਾਹੀਦੇ ਹਨ | ਇਸ ਮੌਕੇ ਕਿਸਾਨ ਵਿੰਗ ਦੇ ਆਗੂ ਰਸ਼ਪਾਲ ਸਿੰਘ ਮੰਡੇਰ, ਬਲਾਕ ਦੇ ਆਪ ਪ੍ਰਧਾਨ ਸਤਨਾਮ ਸਹੂੰਗੜਾ, ਕੈਪਟਨ ਕੇਵਲ ਸਿੰਘ, ਕੁਲਦੀਪ ਸਿੰਘ ਪੰਚ, ਰਸ਼ਪਾਲ ਸਿੰਘ ਪੰਚ, ਸਾਬਕਾ ਬਲਾਕ ਸੰਮਤੀ ਮੈਂਬਰ ਬਲਵਿੰਦਰ ਕੌਰ, ਬਲਾਕ, ਹਰਨੇਕ ਸਿੰਘ ਖੇਲਾ, ਸੰਤੋਖ ਸਿੰਘ ਖੇਲਾ ਅਤੇ ਜੁਝਾਰ ਸਿੰਘ ਖੇਲਾ ਆਦਿ ਹਾਜ਼ਰ ਸਨ |