20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗਲੋਬਲ ਪਬਲਿਕ ਸਕੂਲ ਰੰਗਾਂ 'ਚ ਪੜ੍ਹ ਚੁੱਕੇ 2 ਵਿਦਿਆਰਥੀ ਬਣੇ ਪਾਇਲਟ

ਅਜੀਤ ਡੈਸਕ 25-11-2025
ਭੰਗਾਲਾ, 24 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਗਲੋਬਲ ਪਬਲਿਕ ਸਕੂਲ ਰੰਗਾਂ ਤੋ ਆਪਣੀ ਪੜ੍ਹਾਈ ਪੂਰੀ ਕਰ ਚੁੱਕੇ ਦੋ ਵਿਦਿਆਰਥੀ ਪਾਰਥ ਸ਼ਰਮਾ ਅਤੇ ਸ਼ੁਭਮ ਮਨਹਾਸ ਨੇ ਭਾਰਤੀ ਹਵਾਈ ਸੈਨਾ ਵਿੱਚ ਪਾਇਲਟ ਦਾ ਸਥਾਨ ਹਾਸਿਲ ਕੀਤਾ | ਇਸ ਕਾਮਯਾਬੀ ਦੇ ਪਿੱਛੇ ਵਿਦਿਆਰਥੀਆਂ ਦੇ ਮਾਤਾ ਪਿਤਾ ਦਾ ਸਹਿਯੋਗ ਹੈ | ਬੱਚਿਆ ਦੀ ਇਸ ਕਾਮਯਾਬੀ ਨੇ ਗਲੋਬਲ ਪਬਲਿਕ ਸਕੂਲ ਦਾ ਨਾਮ ਰੌਸ਼ਨ ਕੀਤਾ ਨਾਲ ਹੀ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਕਾਮਯਾਬੀ ਨੂੰ ਨਜ਼ਰ ਰੱਖਦੇ ਹੋਏ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਸਿੰਘ ਅਤੇ ਪਿ੍ੰਸੀਪਲ ਰਾਜੀਵ ਰਾਣਾ ਨੇ ਇਸ ਤਰ੍ਹਾਂ ਹੀ ਬੱਚਿਆ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਚੇਅਰਮੈਨ ਸਰਦਾਰ ਦਵਿੰਦਰ ਸਿੰਘ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਪਿ੍ੰਸੀਪਲ ਰਾਜੀਵ ਰਾਣਾ, ਸਕੂਲ ਦੇ ਅਧਿਆਪਕਾ ਅਤੇ ਬੱਚਿਆ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ-ਲਾਲੀ ਬਾਜਵਾ <br/> ਅਗਲੀ ਖ਼ਬਰ ਸ਼ਹੀਦੀ ਪੁਰਬ ਮੌਕੇ ਵਿਦਿਆਰਥੀਆਂ ਨੂੰ ਸਿੱਖ ਕੌਮ ਦੀਆਂ ਕੁਰਬਾਨੀਆਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।