20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਕੇਂਦਰ ਸਰਕਾਰ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ-ਲਾਲੀ ਬਾਜਵਾ <br/>

ਅਜੀਤ ਡੈਸਕ 25-11-2025
ਬੁੱਲ੍ਹੋਵਾਲ, 24 ਨਵੰਬਰ (ਲੁਗਾਣਾ)-ਕੇਂਦਰ ਸਰਕਾਰ ਦੀ ਪ੍ਰਸਤਾਵਿਤ ਸੋਧ 131 ਦਾ ਬਿੱਲ ਲਿਆਉਣਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੇ ਪੰਜਾਬ ਦੇ ਸਾਰੇ ਹੱਕਾਂ ਨੂੰ ਖੋਹਣ ਦੀਆਂ ਕੋਝੀਆਂ ਚਾਲਾਂ ਨੂੰ ਪੰਜਾਬ ਦੇ ਵਾਸੀ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜਤਿੰਦਰ ਸਿੰਘ ਲਾਲੀ ਬਾਜਵਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਬ) ਸ਼ਹਿਰੀ ਹੁਸ਼ਿਆਰਪੁਰ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਟੁੱਟ ਅੰਗ ਹੈ ਕੇਂਦਰ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਦੇ ਹੋਏ ਪ੍ਰਸਤਾਵਿਤ ਸੋਧ 'ਤੇ ਮੁੜ ਵਿਚਾਰ ਕਰੇ | ਇਸ ਮੌਕੇ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨਾਲ ਜਥੇ. ਕੁਲਦੀਪ ਸਿੰਘ ਪ੍ਰਧਾਨ ਆਈ ਟੀ ਵਿੰਗ, ਜਥੇ. ਜਗਪਾਲ ਸਿੰਘ ਖੱਬਲਾ ਸਰਕਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਰਣਧੀਰ ਸਿੰਘ ਭਾਰਜ ਸਿਟੀ ਪ੍ਰਧਾਨ, ਇੰਦਰਜੀਤ ਸਿੰਘ ਲੱਕੀ ਸੀਨੀਅਰ ਪ੍ਰਧਾਨ ਯੂਥ ਵਿੰਗ, ਹਰਜੀਤ ਸਿੰਘ ਮਠਾਰੂ ਸੀਨੀਅਰ ਅਕਾਲੀ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਚੱਕ ਸਿੰਘਾ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ 27 ਨੂੰ ਅਗਲੀ ਖ਼ਬਰ ਗਲੋਬਲ ਪਬਲਿਕ ਸਕੂਲ ਰੰਗਾਂ 'ਚ ਪੜ੍ਹ ਚੁੱਕੇ 2 ਵਿਦਿਆਰਥੀ ਬਣੇ ਪਾਇਲਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।