20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਬਲਾਚੌਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ <br/>

ਅਜੀਤ ਡੈਸਕ 25-11-2025
ਬਲਾਚੌਰ, 24 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਦਰ ਬਲਾਚੌਰ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ | ਥਾਣਾ ਮੁੱਖੀ ਸਬ-ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜਾਰੀ ਮੁਹਿੰਮ ਤਹਿਤ ਜਦੋਂ ਉਹ ਸਮੇਤ ਪੁਲਿਸ ਪਾਰਟੀ ਏ.ਐਸ.ਆਈ. ਮਨੋਹਰ ਲਾਲ, ਹਵਾਲਦਾਰ ਅਨੀਸ਼ ਕੁਮਾਰ ਨਾਲ ਬਲਾਚੌਰ-ਗੜ੍ਹਸ਼ੰਕਰ ਰੋਡ ਮਜਾਰੀ-ਕਰਾਵਰ ਨੇੜੇ ਬੰਦ ਪਏ ਟੋਲ ਨਾਕੇ ਕੋਲ ਚੈਕਿੰਗ ਕਰ ਰਹੇ ਸਨ ਤਾਂ ਗੜ੍ਹਸ਼ੰਕਰ ਵੱਲੋਂ ਮੋਟਰਸਾਈਕਲ ਚਾਲਕ ਵਿਸ਼ਾਲ ਲੀਲ ਉਰਫ਼ ਸ਼ਾਲੂ ਪੁੱਤਰ ਹਰਜਿੰਦਰ ਸਿੰਘ ਵਾਸੀ ਰੱਤੇਵਾਲ ਥਾਣਾ ਕਾਠਗੜ੍ਹ ਅਤੇ ਪਿੱਛੇ ਬੈਠੇ ਗੁਰਭੇਜ ਸਿੰਘ ਉਰਫ਼ ਭੇਜੂ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਰੱਕੜਾਂ ਥਾਣਾ ਬਲਾਚੌਰ ਤੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਨ੍ਹਾਂ ਖ਼ਿਲਾਫ਼ ਮੁਕੱਦਮਾ ਰਜਿਸਟਰਡ ਕਰਕੇ ਮੁੱਢਲੀ ਤਫ਼ਤੀਸ਼ ਅਮਲ ਵਿੱਚ ਲਿਆ ਕੇ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਭਲਕੇ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਤੇ ਗੁਰਿਆਈ ਦਿਵਸ ਨੂੰ ਸਮਰਪਿਤ ਸਵੇਰ-ਸ਼ਾਮ ਦੇ ਲੜੀਵਾਰ ਸਮਾਗਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।