ਔੜ, 24 ਨਵੰਬਰ (ਗੁਰਨਾਮ ਸਿੰਘ ਸੈਣੀ)- ਪੁਲਿਸ ਥਾਣਾ ਔੜ ਵਿਖੇ ਬਦਲ ਕੇ ਆਏ ਨਵੇਂ ਸਬ ਇੰਸਪੈਕਟਰ ਵਰਿੰਦਰ ਕੁਮਾਰ ਨੇ ਬਤੌਰ ਐਸ.ਐਚ.ਓ.ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਦਿਆਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਆਪਣਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਸ. ਐਸ. ਪੀ.ਸ਼.ਭ.ਸ.ਨਗਰ ਵੱਲੋਂ ਜੋ ਮੈਨੂੰ ਥਾਣਾ ਔੜ ਦੀ ਜਿੰਮੇਵਾਰੀ ਸੌਂਪੀ ਗਈ ਹੈ ਮੈਂ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਮੇਰੇ ਵਲੋਂ ਇਲਾਕੇ ਅੰਦਰ ਅਮਨ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਤੇ ਕਿਸੇ ਨੂੰ ਵੀ ਅਮਨ ਕਾਨੂੰਨ ਨੂੰ ਆਪਣੇ ਹੱਥ 'ਚ ਲੈਣ ਦੀ ਆਗਿਆ ਨਹੀ ਹੋਵੇਗੀ | ਥਾਣੇ ਆਉਣ ਵਾਲੇ ਹਰ ਮੋਹਤਵਰ ਵਿਅਕਤੀ ਤੇ ਪਿੰਡਾਂ ਦੀਆਂ ਪੰਚਾਇਤਾ ਦਾ ਪੂਰਾ ਮਾਣ ਸਤਿਕਾਰ ਹੋਵੇਗਾ | ਉਨ੍ਹਾਂ ਅੱਗੇ ਕਿਹਾ ਕਿ ਐਸ.ਐਸ.ਪੀ.ਸ਼.ਭ.ਸ.ਨਗਰ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਹੋਰ ਵੀ ਤੇਜ਼ ਕਰਨ ਲਈ ਉਪ ਪੁਲਿਸ ਕਪਤਾਨ ਨਵਾਂਸ਼ਹਿਰ ਦੇ ਭਰਪੂਰ ਸਹਿਯੋਗ ਨਾਲ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਮੁੱਚੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦੇ ਨਾਲ-ਨਾਲ ਨਸ਼ੇ ਦੇ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀ ਜਾਵੇਗਾ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡਾਂ 'ਚੋਂ ਚੋਰੀਆਂ ਅਤੇ ਲੁੱਟਾਂ-ਖੋਹਾਂ ਕਰਕੇ ਇਲਾਕੇ ਦਾ ਮਹੋਲ ਖਰਾਬ ਕਰਨ ਵਾਲਿਆਂ ਨੂੰ ਵੀ ਜਲਦੀ ਹੀ ਜੇਲ 'ਚ ਸੁਟਿਆ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਆਖਿਆ ਕਿ ਕੋਈ ਵੀ ਕਿਸਾਨ ਵੀਰ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਅਣਦੇਖੀ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤਾਂ ਜੋ ਕਿਸੇ ਵੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ | ਉਨ੍ਹਾਂ ਇਲਾਕਾਂ ਨਿਵਾਸੀਆਂ ਨੂੰ ਅਮਨ ਕਾਨੂੰਨ ਦੀ ਸਥਿਤੀ ਨੂੰ ਠੀਕ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ |