19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਹੀ ਝੰਡਾ ਝੁਲੇਗਾ -ਬਲਾਕੀਪੁਰ <br/>

ਅਜੀਤ ਡੈਸਕ 04-12-2025
ਕਟਾਰੀਆਂ, 3 ਦਸੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਆਪ ਤੇ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ 14 ਦਸੰਬਰ ਨੂੰ ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ 'ਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਜਿੱਤ ਦਾ ਝੰਡਾ ਝੂਲੇਗਾ | ਕਿਉਂਕਿ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ | ਲੋਕ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾਈ ਬੈਠੇ ਹਨ ਕਿਉਂਕਿ ਪੰਜਾਬ ਦੀਆਂ ਪਿਛਲੀਆਂ ਵਿਰੋਧੀ ਸਰਕਾਰਾਂ ਨੇ ਲੋਕਾਂ ਤੋਂ ਵੋਟਾਂ ਲਈ ਤਰਾਂ-ਤਰਾਂ ਦੇ ਵਾਅਦੇ ਤਾਂ ਕਰ ਲਏ ਸੀ ਪਰ ਉਹਨਾਂ ਵਾਅਦਿਆਂ ਨੂੰ ਅਮਲ ਵਿੱਚ ਨਹੀਂ ਲਿਆਂਦਾ | ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਕਾਂਗਰਸ, ਅਕਾਲੀ ਦਲ ਤੇ ਭਾਜਪਾ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ | ਹੋ ਰਹੀਆਂ ਜ਼ਿਲਾ ਪ੍ਰੀਸ਼ਦ ਦੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਆਪ ਵੱਡੀ ਜਿੱਤ ਪ੍ਰਾਪਤ ਕਰੇਗੀ |

ਪਿਛਲੀ ਖ਼ਬਰ ਬੰਗਾ 'ਚ ਜ਼ਿਲ੍ਹਾ ਪ੍ਰੀਸ਼ਦ 2 ਅਤੇ ਬਲਾਕ ਸੰਮਤੀ ਦੇ 11 ਉਮੀਦਵਾਰਾਂ ਵਲੋਂ ਨਾਮਜ਼ਦਗੀ ਦਾਖਲ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਹੀ ਝੰਡਾ ਝੁਲੇਗਾ -ਬਲਾਕੀਪੁਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।