19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰੂ ਤੇਗ ਬਹਾਦਰ ਜੀ ਨੇ ਜੁਲਮ ਵਿਰੁੱਧ ਲੜਾਈ ਲੜੀ -ਭਾਈ ਖ਼ਾਲਸਾ <br/>

ਅਜੀਤ ਡੈਸਕ 04-12-2025
ਕਟਾਰੀਆਂ, 3 ਦਸੰਬਰ (ਪ੍ਰੇਮੀ ਸੰਧਵਾਂ)-ਗੁਰਦੁਆਰਾ ਸਿੰਘ ਸਭਾ ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਗੁਰੂ ਘਰ ਦੇ ਹੈਡ ਗ੍ਰੰਥੀ ਭਾਈ ਗੁਰਵਿੰਦਰ ਸਿੰਘ ਖਾਲਸਾ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਲਸਾਨੀ ਸ਼ਹਾਦਤ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਉਹ ਗੁਰੂ ਤੇਗ ਬਹਾਦਰ ਜੀ ਤੇ ਉਨ੍ਹਾ ਦੇ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਜੁਲਮ ਦੇ ਵਿਰੁੱਧ ਸੀ | ਇਸ ਮੌਕੇ ਕਥਾਵਾਚਕ ਗਿਆਨੀ ਗੁਰਵਿੰਦਰ ਸਿੰਘ ਖਾਲਸਾ ਵੱਲੋਂ ਨਗਰ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ ਗਈ |

ਪਿਛਲੀ ਖ਼ਬਰ ਸੰਧੂ ਇੰਸਟੀਚਿਊਟ ਦਾ ਬੀ. ਐਸ. ਸੀ. ਭਾਗ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਵਿਸ਼ਵ ਏਡਸ ਰੋਕੂ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਵੱਖ-ਵੱਖ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।