24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬੰਗਾ ਦੀਆਂ ਜ਼ਿਲ੍ਹਾ ਅਤੇ ਸੰਮਤੀ ਚੋਣਾਂ ਵਿਚ ਹੋਈ ਬੇਮਿਸਾਲ ਜਿੱਤ -ਚੇਅਰਮੈਨ ਕਰਨਾਣਾ <br/>

ਅਜੀਤ ਡੈਸਕ 23-12-2025
ਬੰਗਾ, 22 ਦਸੰਬਰ (ਧਰਮਵੀਰ ਪਾਲ)-ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਵੀਰ ਕਰਨਾਣਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਬੰਗਾ ਵਿਧਾਨ ਸਭਾ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਬੇਮਿਸਾਲ ਜਿੱਤ ਪ੍ਰਾਪਤ ਕਰ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਪੰਜਾਬ ਸਰਕਾਰ ਦੇ ਕੰਮਾਂ 'ਤੇ ਭਰੋਸਾ ਪ੍ਰਗਟ ਕੀਤਾ ਗਿਆ ਹੈ | ਜਿੱਥੇ ਸਾਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਬੇਮਿਸਾਲ ਜਿੱਤ ਪ੍ਰਾਪਤ ਕੀਤੀ ਗਈ ਹੈ, ਉਥੇ ਬੰਗਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਚਾਰ ਸੀਟਾਂ ਵਿਚੋਂ ਤਿੰਨ ਅਤੇ ਬਲਾਕ ਸੰਮਤੀ ਦੀਆਂ ਪੱਚੀ ਸੀਟਾਂ ਵਿਚੋਂ ਸੋਲ੍ਹਾਂ ਸੀਟਾਂ 'ਤੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜ ਦਿੱਤਾ ਹੈ | ਅਤੇ 75 ਫ਼ੀਸਦੀ ਸੀਟਾਂ 'ਤੇ ਜਿੱਤ ਦਰਜ਼ ਕਰਨ 'ਤੇ ਬੰਗਾ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਵੀਰ ਸਿੰਘ ਕਰਨਾਣਾ ਨੇ ਕਿਹਾ ਕਿ ਜਿੱਥੇ ਬੰਗਾ ਦੇ ਸੂਝਵਾਨ ਵੋਟਰਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਚਾਰ ਸਾਲ ਦੇ ਕੰਮਾਂ 'ਤੇ ਭਰੋਸਾ ਪ੍ਰਗਟ ਕੀਤਾ ਹੈ, ਉਥੇ ਸਮੁੱਚੀ ਬੰਗਾ ਵਿਧਾਨ ਸਭਾ ਦੀ ਲੀਡਰਸ਼ਿਪ ਦੀ ਇੱਕਜੁੱਟਤਾ ਤੇ ਸਮੂਹਿਕ ਚੋਣ ਪ੍ਰਚਾਰ ਦਾ ਨਤੀਜਾ ਹੈ |

ਪਿਛਲੀ ਖ਼ਬਰ ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਮੁਕੰਦਪੁਰ ਵਿਖੇ ਪੰਜ ਰੋਜ਼ਾ ਸਮਾਗਮਾਂ ਦੀ ਅਰੰਭਤਾ <br/> ਅਗਲੀ ਖ਼ਬਰ ਨਿਊਜ਼ੀਲੈਂਡ 'ਚ ਨਗਰ ਕੀਰਤਨ ਦਾ ਵਿਰੋਧ ਕਰਨਾ ਬਹੁਤ ਹੀ ਮੰਦਭਾਗੀ ਘਟਨਾ - ਐਡਵੋਕੇਟ ਲਾਦੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।