21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰਦੁਆਰਾ ਸ਼ਹੀਦਾਂ ਸਿੰਘਾਂ ਲਸਾੜਾ ਵਿਖੇ ਹੋਇਆ ਦੋ ਦਿਨਾ ਗੁਰਮਤਿ ਸਮਾਗਮ <br/>

ਅਜੀਤ ਡੈਸਕ 24-12-2025
ਉੜਾਪੜ/ਲਸਾੜਾ, 23 ਦਸੰਬਰ (ਲਖਵੀਰ ਸਿੰਘ ਖੁਰਦ) - ਗੁਰਦੁਆਰਾ ਸ਼ਹੀਦਾਂ ਸਿੰਘਾਂ ਲਸਾੜਾ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵਲੋਂ ਗੁਰੂ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਏ ਗਏ | ਇਨ੍ਹਾਂ ਸਮਾਗਮਾਂ ਵਿੱਚ ਇਲਾਕੇ ਦੀ ਸੰਗਤਾਂ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ | ਦੋ ਦਿਨਾ ਚੱਲੇ ਇਸ ਸਮਾਗਮ ਦੇ ਪਹਿਲੇ ਦਿਨ ਸਿੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾੳਾੁਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਰੀ ਬਾਣੀ ਸਾਨੂੰ ਸੁਚੱਜੀ ਜੀਵਨ ਜਾਂਚ ਅਤੇ ਪ੍ਰਮਾਤਮਾ ਨਾਲ ਮਿਲਣ ਦਾ ਰਾਹ ਦਸਦੀ ਹੈ | ਹਰ ਪ੍ਰਾਣੀ ਨੂੰ ਇਸ 'ਤੇ ਅਮਲ ਕਰਨ ਦੀ ਲੋੜ ਹੈ | ਸਮਾਗਮ ਦੇ ਦੂਜੇ ਦਿਨ ਭਾਈ ਕੁਲਦੀਪ ਸਿੰਘ ਦੇ ਜਥੇ ਵਲੋਂ ਰੱਸ ਭਿੰਨਾ ਕੀਰਤਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ | ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਵਲੋਂ ਜਿਥੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਸੰਗਤਾਂ ਨਾਲ ਲੰਮਾ ਸਮਾਂ ਵਿਚਾਰਾਂ ਕੀਤੀਆਂ ਉਥੇ ਹੀ ਉਹਨਾਂ ਸਿੱਖ ਕੌਮ ਨੂੰ ਆਪਣੀਆਂ ਸਿੱਖੀ ਪ੍ਰੰਪਰਾਵਾਂ ਅਤੇ ਸਿੱਖ ਸੰਸਥਾਵਾਂ ਨੂੰ ਸਿਆਸੀ ਲੋਕਾਂ ਵਲੋਂ ਲਾਏ ਜਾ ਰਹੇ ਖੋਰੇ ਪ੍ਰਤੀ ਸੁਚੇਤ ਹੋਣ ਦੀ ਅਪੀਲ ਵੀ ਕੀਤੀ | ਗੁਰੂ ਘਰ ਦੇ ਵਜੀਰ ਭਾਈ ਸੁਖਦੇਵ ਸਿੰਘ ਅਤੇ ਮੁੱਖ ਸੇਵਾਦਾਰ ਸਤਨਾਮ ਸਿੰਘ ਪਾਬਲਾ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੇਵਾਦਾਰ ਸਤਨਾਮ ਸਿੰਘ ਪਾਬਲਾ, ਅਮਰੀਕ ਸਿੰਘ ਬੋਲਾ, ਪਿਆਰਾ ਸਿੰਘ, ਬਲਬੀਰ ਸਿੰਘ, ਸੁਰਿੰਦਰ ਸਿੰਘ, ਅਵਤਾਰ ਸਿੰਘ ਉੜਾਪੜ, ਪਿਆਰਾ ਸਿੰਘ ਲੁਧਿਆਣਾ, ਪਰਮਜੀਤ ਸਿੰਘ ਖੁਰਦਾਂ, ਪਰਮਿੰਦਰ ਸਿੰਘ ਖੁਰਦ, ਗੁਰਮੀਤ ਸਿੰਘ ਆੜ੍ਹਤੀ, ਗੁਰਕੰਵਲ ਸਿੰਘ ਉੜਾਪੜ, ਜਗੀਰ ਸਿੰਘ, ਕੁਲਵੰਤ ਸਿੰਘ, ਪਲਵਿੰਦਰ ਸਿੰਘ ਚਿੱਬ, ਅਵਤਾਰ ਸਿੰਘ ਅਤੇ ਅਮਰੀਕ ਸਿੰਘ ਉੜਾਪੜ ਆਦਿ ਵੀ ਹਾਜਰ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਮਜ਼ਦੂਰਾਂ ਦੀ ਬਣੀ ਦੁਸ਼ਮਣ -ਰਾਣਾ <br/> ਅਗਲੀ ਖ਼ਬਰ ਨਮ ਅੱਖਾਂ ਨਾਲ ਖਿਡਾਰੀ ਸੁਖਵੀਰ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।