20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਨਾਂਅ ਬਦਲਣਾ ਮੰਦਭਾਗਾ- ਬੰਗਾ <br/>

ਅਜੀਤ ਡੈਸਕ 24-12-2025
ਕਟਾਰੀਆਂ, 23 ਦਸੰਬਰ (ਪ੍ਰੇਮੀ ਸੰਧਵਾਂ) - ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਨਾਮ ਬਦਲਣ ਦੇ ਫੈਸਲੇ ਦਾ ਤਿੱਖੇ ਸ਼ਬਦਾਂ 'ਚ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਬਿਮਲਾ ਦੇਵੀ ਬੰਗਾ ਨੇ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਦਾ ਨਾਮ ਬਦਲ ਕੇ ਅਤੇ ਸਕੀਮਾਂ ਵਿੱਚ ਤਬਦੀਲੀਆਂ ਕਰਕੇ ਗਰੀਬ ਤੋਂ ਰੁਜਗਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ | ਜਿਸ ਨੂੰ ਕਾਂਗਰਸ ਪਾਰਟੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਪੰਜਾਬ ਵਿੱਚ ਮਨਰੇਗਾ ਸਕੀਮ ਠੱਪ ਪਈ ਹੋਈ ਹੈ | ਜਿਸ ਕਾਰਨ ਹਜ਼ਾਰਾਂ ਗਰੀਬ ਪਰਿਵਾਰ ਬੇਰੁਜਗਾਰੀ ਦਾ ਸ਼ਿਕਾਰ ਹੋ ਰਹੇ ਹਨ | ਕਮਲਜੀਤ ਬੰਗਾ ਤੇ ਕਾਂਗਰਸੀ ਮਹਿਲਾ ਆਗੂ ਸ੍ਰੀਮਤੀ ਬਿਮਲਾ ਦੇਵੀ ਬੰਗਾ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਗਰੀਬ ਵਿਰੋਧੀ ਨੀਤੀਆਂ ਨੂੰ ਵਾਪਸ ਨਾ ਲਿਆ ਤਾਂ ਕਾਂਗਰਸ ਪਾਰਟੀ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ |

ਪਿਛਲੀ ਖ਼ਬਰ ਸੁਖਦੇਵ ਸਿੰਘ ਵਲੋਂ ਵੋਟਰਾਂ ਦਾ ਧੰਨਵਾਦ <br/> ਅਗਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਲੋਂ ਗੁਰਮਤਿ ਚੇਤਨਾ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।