20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁ: ਸ੍ਰੀ ਚਰਨ ਕੰਵਲ ਜੀਂਦੋਵਾਲ ਬੰਗਾ ਪਾਤਸ਼ਾਹੀ ਛੇਵੀਂ ਵਿਖੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 24-12-2025
ਬੰਗਾ, 23 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸਿੰਘ ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਸਮੂਹ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ | ਸਮਾਗਮ ਵਿੱਚ ਭਾਈ ਗੁਰਮੁਖ ਸਿੰਘ-ਭਾਈ ਸਤਨਾਮ ਸਿੰਘ ਹਜੂਰੀ ਰਾਗੀ ਜਥਾ, ਭਾਈ ਪਰਮਜੀਤ ਸਿੰਘ ਖਾਲਸਾ-ਬੀਬੀ ਹਰਪਾਲ ਕੌਰ ਝਿੱਕਾ, ਭਾਈ ਰਮਨਪ੍ਰੀਤ ਸਿੰਘ ਗੜ੍ਹਸ਼ੰਕਰ ਵਾਲੇ ਅਤੇ ਬੱਚਿਆਂ ਦੇ ਜਥਿਆਂ ਨੇ ਗੁਰ-ਇਤਿਹਾਸ ਅਤੇ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਥ ਦੇ ਮਹਾਨ ਵਿਦਵਾਨ ਗਿਆਨੀ ਸਰਬਜੀਤ ਸਿੰਘ ਜੀ ਢੋਟੀਆਂ ਮੁੱਖ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੇ ਮਹਾਨ ਇਤਿਹਾਸ ਨਾਲ ਜੋੜਿਆ | ਉਹਨਾਂ ਦੀ ਮਹਾਨ ਕੁਰਬਾਨੀ ਤੋਂ ਸੇਧ ਲੈ ਕੇ ਆਪਣਾ ਜੀਵਨ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੰਗਤਾਂ 'ਚ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ, ਮੈਨੇਜਰ ਸਰਬਜੀਤ ਸਿੰਘ ਨਾਗਰਾ, ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਗਿਆਨੀ ਦੇਸਾ ਸਿੰਘ ਗ੍ਰੰਥੀ, ਭਾਈ ਹਰਮੇਸ਼ ਸਿੰਘ, ਭਾਈ ਸੁਖਦੇਵ ਸਿੰਘ ਬੰਗਾ, ਮਨਜੀਤ ਸਿੰਘ, ਮਨਵਿੰਦਰ ਸਿੰਘ ਭੋਗਲ, ਐਡਵੋਕੇਟ ਰਵਿੰਦਰ ਸਿੰਘ ਗੋਬਿੰਦਪੁਰ, ਬਲਵਿੰਦਰ ਸਿੰਘ, ਲਖਬੀਰ ਸਿੰਘ, ਨੰਬਰਦਾਰ ਅਮਰੀਕ ਸਿੰਘ, ਅਮਰਜੀਤ ਸਿੰਘ ਸੈਕਟਰੀ, ਜਰਨੈਲ ਸਿੰਘ, ਇਕਬਾਲ ਸਿੰਘ, ਬੀਬੀ ਹਰਦੀਪ ਕੌਰ ਪੰਚ, ਬੀਬੀ ਪਰਮਜੀਤ ਕੌਰ, ਦਮਨਜੀਤ ਸਿੰਘ ਗਾਂਧੀ, ਹਰਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਕਾਹਮਾ 'ਚ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਕੱਲ੍ਹ ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਸੰਘਣੀਆਂ ਧੁੰਦਾਂ 'ਚ ਧੀਮੀ ਗਤੀ ਨਾਲ ਚੱਲਣਾ ਵਾਹਨ ਚਾਲਕਾਂ ਦੀ ਵੱਡੀ ਸਿਆਣਪ - ਸੋਮਪਾਲ ਸਿੰਘ ਬੰਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।