18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਦੇ ਟੋਟੇ ਦੀ ਕਾਰ ਸੇਵਾ ਦਾ ਕੰਮ ਕਾਫੀ ਹੱਦ ਤੱਕ ਹੋਲੇ ਮਹੱਲੇ ਤੱਕ ਮੁਕੰਮਲ ਕਰ ਲਿਆ ਜਾਵੇਗਾ-ਮੁੱਖ ਸੇਵਾਦਾਰ ਬਾਬਾ ਸਤਨਾਮ ਸਿੰਘ <br/>

ਅਜੀਤ ਡੈਸਕ 26-12-2025
ਪੋਜੇਵਾਲ ਸਰਾਂ, 25 ਦਸੰਬਰ (ਨਵਾਂਗਰਾਈਾ) - ਸ੍ਰੀ ਗੁਰੂ ਤੇਗ ਬਹਾਦਰ ਮਾਰਗ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਦੇ ਟੋਟੇ ਦੀ ਕਾਰ ਸੇਵਾ ਜੋ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿੱਚ ਪਿਛਲੇ ਇੱਕ ਸਾਲ 10 ਮਹੀਨੇ ਤੋਂ ਲਗਾਤਾਰ ਚੱਲ ਰਹੀ ਹੈ | ਇਸ ਸੇਵਾ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਹੋਲੇ ਮਹੱਲੇ ਤੱਕ ਸੰਗਤ ਦੀ ਸਹੂਲਤ ਲਈ ਇਸ ਟੋਟੇ ਦਾ ਕਾਫੀ ਕੰਮ ਮੁਕੰਮਲ ਹੋ ਜਾਵੇਗਾ ਜਿਸ ਲਈ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਉਹਨਾਂ ਦੱਸਿਆ ਕਿ 5 ਕਿਲੋਮੀਟਰ ਦੇ ਕਰੀਬ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਮੁਕੰਮਲ ਕਰ ਲਿਆ ਹੈ | ਇਸ ਤੋਂ ਇਲਾਵਾ ਬਰਮਾਂ ਤੇ ਸੜਕ ਦੇ ਬੈੱਡ ਤਿਆਰ ਕਰਨ ਅਤੇ ਬਾਕੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਹੋਲੇ ਮਹੱਲੇ ਤੱਕ ਇਸ ਟੋਟੇ ਨੂੰ ਕਾਫੀ ਤਿਆਰ ਕਰਕੇ ਸੰਗਤ ਨੂੰ ਸਮਰਪਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਇਸ ਟੋਟੇ ਦੇ ਨਾਲ-ਨਾਲ ਪਾਣੀ ਦੇ ਨਿਕਾਸ ਲਈ ਖਾਲੇ ਵੀ ਬਣਾਏ ਜਾਣਗੇ ਅਤੇ ਸੜਕ ਦੇ ਦੋਨੇ ਪਾਸੇ ਵਿਰਾਸਤੀ ਬੂਟੇ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ | ਉਹਨਾਂ ਦੱਸਿਆ ਕਿ ਹਰੋ ਦਾ ਪੋਅ ਲਾਗੇ ਰਟੇਨਿਮਗ ਬਾਲ ਬਣਾਉਣ ਦਾ ਕੰਮ ਚੱਲ ਰਿਹਾ ਹੈ | ਉਹਨਾਂ ਦੱਸਿਆ ਕਿ ਇਸ ਸੜਕ ਦੀ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ ਤੇ ਸੰਗਤ ਵਲੋਂ ਇਸ ਮਾਰਗ ਦੀ ਸੇਵਾ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ | ਉਹਨਾਂ ਕਿਹਾ ਕਿ ਇਹ ਮਾਰਗ ਖਾਲਸੇ ਦੀ ਜਨਮ ਭੂਮੀ, ਮਾਤਾ ਨੈਣਾ ਦੇਵੀ, ਬਾਬਾ ਬਲਾਕ ਨਾਥ ਤੇ ਹਿਮਾਚਲ ਨੂੰ ਜੋੜਨ ਵਾਲਾ ਮੁੱਖ ਮਾਰਗ ਹੈ ਇਸ ਲਈ ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਗ ਦੀ ਚੱਲ ਰਹੀ ਸੇਵਾ ਵਿੱਚ ਆਪਣਾ ਪੂਰਾ ਯੋਗਦਾਨ ਪਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਪਾਲਾ ਸਿੰਘ, ਸਿਮਰਨ ਸਿੰਘ, ਸਾਹਿਬ ਸਿੰਘ, ਡਾ. ਗੁਰਮੇਲ ਸਿੰਘ ਕੜਿਆਲ, ਸਤਨਾਮ ਸਿੰਘ ਜੱਗਾ, ਸਤਨਾਮ ਸਿੰਘ ਮੁਣਸੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਕੌਲਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 5 ਨੂੰ <br/> ਅਗਲੀ ਖ਼ਬਰ ਨਵੋਦਿਆ ਦੇ ਪੁਰਾਣੇ ਵਿਦਿਆਰਥੀ ਡਾ. ਸਤਨਾਮ ਸਿੰਘ ਈ. ਐਮ. ਓ, ਮਨਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।