17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜੇ. ਐੱਸ. ਐਫ. ਐੱਚ. ਖਾਲਸਾ ਸਕੂਲ ਨਵਾਂਸ਼ਹਿਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ <br/>

ਜੇ. ਐਸ. ਐਫ਼. ਐਚ ਖਾਲਸਾ ਸਕੂਲ ਨਵਾਂਸ਼ਹਿਰ ਵਿਖੇ ਕਰਵਾਏ ਸ਼ਹੀਦੀ ਸਮਾਗਮ ਦੇ ਵੱਖ-ਵੱਖ ਦਿ੍ਸ਼ | <br/> 26-12-2025
ਨਵਾਂਸ਼ਹਿਰ, 25 ਦਸੰਬਰ (ਦੀਦਾਰ ਸਿੰਘ ਸ਼ੇਤਰਾ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੇ. ਐਸ. ਐਫ. ਐਚ.ਖਾਲਸਾ ਸੀ. ਸੈ. ਸਕੂਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸ਼ਹੀਦੀ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਅਰਦਾਸ ਕੀਤੀ ਗਈ | ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਕਵਿਤਾਵਾਂ, ਕਵੀਸ਼ਰੀ ਅਤੇ ਧਾਰਮਿਕ ਗੀਤਾਂ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ | ਸਮਾਗਮ 'ਚ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਹਰਸਿਮਰਨ ਨੇ ਗੀਤ ਰਾਹੀਂ, ਸਿਮਰ ਨੇ ਕਵਿਤਾ ਅਤੇ ਨਵਜੋਤ ਕੌਰ ਨੇ ਕਵੀਸ਼ਰੀ ਰਾਹੀਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ | ਗਿਆਰਵੀਂ ਜਮਾਤ ਦੀ ਵਿਦਿਆਰਥਣ ਬਵਨਪ੍ਰੀਤ ਤੇ ਦਸਵੀਂ ਜਮਾਤ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਵੀ ਭਾਸ਼ਣ ਰਾਹੀਂ ਬੱਚਿਆਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਸੰਸਥਾ ਦੇ ਮੁਖੀ ਪਿ੍ੰਸੀਪਲ ਦਲਜੀਤ ਸਿੰਘ ਬੋਲਾ ਨੇ ਗੁਰ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਦੇ ਹੈੱਡ ਗ੍ਰੰਥੀ ਭਾਈ ਮਨਜੀਤ ਸਿੰਘ ਵਲੋਂ ਸਰੋਪੇ ਭੇਟ ਕੀਤੇ | ਵਿਦਿਆਰਥੀਆਂ ਨੂੰ ਸਿੱਖੀ ਜੀਵਨ ਜੀਊਣ ਦੀ ਅਰਦਾਸ ਕੀਤੀ ਗਈ | ਆਖ਼ਰ 'ਚ ਚਾਹ ਦਾ ਲੰਗਰ ਵੀ ਸਕੂਲ ਵੱਲੋਂ ਚਲਾਇਆ ਗਿਆ | ਇਸ ਮੌਕੇ ਡਾ. ਜਸਵਿੰਦਰ ਸਿੰਘ (ਪ੍ਰਧਾਨ), ਇੰਦਰਜੀਤ ਸਿੰਘ (ਮੈਨੇਜਰ) ਬਲਦੇਵ ਸਿੰਘ ਪਾਬਲਾ, ਦਲਜੀਤ ਸਿੰਘ ਬੋਲਾ, ਪ੍ਰੇਮ ਸਿੰਘ, ਮਨਜੀਤ ਸਿੰਘ, ਇੰਦਰਜੀਤ ਮਾਹੀ, ਬਲਜਿੰਦਰ ਸਿੰਘ, ਗੁਰਦੀਪ ਕੌਰ ਭੁੱਲਰ, ਬਲਵੀਰ ਕੌਰ, ਪੂਜਾ ਸ਼ਰਮਾ, ਪੂਜਾ ਰਾਣੀ, ਸੰਦੀਪ ਕੌਰ ਅਤੇ ਹਰਮਨਜੋਤ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਧੀਰਜ ਮੱਕੜ ਦੇ ਪਰਿਵਾਰ ਵਲੋਂ ਕਮਲਾ ਰਾਣੀ ਦੀ ਬਰਸੀ ਮੌਕੇ 100 ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ -ਪ੍ਰਧਾਨ ਮੀਨੂੰ ਭੁ... ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕੌਫੀ ਤੇ ਦੁੱਧ ਦਾ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।