07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੰਯੁਕਤ ਕਿਸਾਨ ਮੋਰਚੇ ਨੇ ਕੱਢਿਆ ਟ੍ਰੈਕਟਰ ਮਾਰਚ <br/>

ਅਜੀਤ ਡੈਸਕ 31-12-2025
ਨਵਾਂਸ਼ਹਿਰ, 30 ਦਸੰਬਰ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ) - ਸੰਯੁਕਤ ਕਿਸਾਨ ਮੋਰਚਾ, ਮੁਲਾਜ਼ਮ ਅਤੇ ਮਜ਼ਦੂਰ ਜਥਬੰਦੀਆਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ | ਇਹ ਮਾਰਚ ਪਿੰਡ ਮਹਿਰਮਪੁਰ ਦੀ ਗਰਾਉਡ ਤੋਂ ਸ਼ੁਰੂ ਹੋ ਕੇ, ਮੱਲਪੁਰ, ਧਰਮਕੋਟ, ਹੰਸਰੋਂ, ਹਿਆਲਾ ਪਿੰਡਾਂ ਵਿੱਚੋਂ ਹੋਕੇ ਨਵਾਂਸ਼ਹਿਰ ਪੁੱਜਾ ਜਿੱਥੋਂ ਕਰੀਹਾ, ਕਰਿਆਮ, ਘਟਾਰੋਂ ਪਿੰਡਾਂ ਵਿਚੋਂ ਲੰਘਦਾ ਹੋਇਆ ਪਿੰਡ ਸਕੋਹਪੁਰ ਵਿਖੇ ਸਮਾਪਤ ਹੋਇਆ | ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਪੈਨਸ਼ਨਰਜ਼ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਦੌੜਕਾ, ਕੁਲਵਿੰਦਰ ਸਿੰਘ ਅਟਵਾਲ, ਜਸਵਿੰਦਰ ਸਿੰਘ ਭੰਗਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਬਿਜਲੀ ਸੋਧ ਬਿੱਲ, ਖੇਤੀ ਬੀਜ ਸੋਧ ਬਿੱਲ ਲਿਆ ਕੇ ਬਿਜਲੀ ਅਤੇ ਖੇਤੀ ਬੀਜਾਂ ਦੀ ਮਨੋਪਲੀ ਕਾਰਪੋਰੇਟਾਂ ਨੂੰ ਸੌਂਪਣਾ ਚਾਹੁੰਦੀ ਹੈ | ਨਿੱਜੀਕਰਨ ਰਾਹੀਂ ਜਨਤਕ ਅਦਾਰਿਆਂ ਨੂੰ ਪੂੰਜੀਪਤੀਆਂ ਹੱਥ ਦੇ ਰਹੀ ਹੈ | ਮਗਨਰੇਗਾ ਦੀ ਥਾਂ ਜੀ ਰਾਮ ਜੀ ਕਾਨੂੰਨ ਲਿਆਂਦਾ ਗਿਆ ਹੈ | ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਪਹਿਲਾਂ ਹੀ ਲਾਗੂ ਕੀਤੇ ਜਾ ਚੁੱਕੇ ਹਨ | ਮੋਦੀ ਸਰਕਾਰ ਦੇ ਇਹਨਾਂ ਬਿੱਲਾਂ ਅਤੇ ਕਾਨੂੰਨਾਂ ਨੂੰ ਖਤਮ ਕਰਨ ਦੀ ਮੰਗ ਨੂੰ ਲੈਕੇ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ | ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ | 16 ਜਨਵਰੀ ਨੂੰ ਪਾਵਰਕਾਮ ਦੇ ਨਵਾਂਸ਼ਹਿਰ ਸਰਕਲ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਢਾਹਾਂ ਕਲੇਰਾਂ ਵਿਖੇ ਪ੍ਰਕਾਸ਼ ਪੁਰਬ ਤੇ ਨਵੇਂ ਸਾਲ ਦੀ ਆਮਦ ਦੀ ਖੁਸ਼ੀ 'ਚ ਮਹਾਨ ਗੁਰਮਤਿ ਸਮਾਗਮ ਭਲਕੇ <br/> ਅਗਲੀ ਖ਼ਬਰ ਰੈੱਡ ਕਰਾਸ ਮੁੜ ਵਸੇਬਾ ਕੇਂਦਰ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਹੋਇਆ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।