07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਢਾਹਾਂ ਕਲੇਰਾਂ ਵਿਖੇ ਪ੍ਰਕਾਸ਼ ਪੁਰਬ ਤੇ ਨਵੇਂ ਸਾਲ ਦੀ ਆਮਦ ਦੀ ਖੁਸ਼ੀ 'ਚ ਮਹਾਨ ਗੁਰਮਤਿ ਸਮਾਗਮ ਭਲਕੇ <br/>

ਅਜੀਤ ਡੈਸਕ 31-12-2025
ਬੰਗਾ, 30 ਦਸੰਬਰ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਦੀ ਆਮਦ ਦੀ ਖੁਸ਼ੀ ਵਿੱਚ ਮਹਾਨ ਗੁਰਮਤਿ ਸਮਾਗਮ ਪਹਿਲੀ ਜਨਵਰੀ ਦਿਨ ਵੀਰਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਦਿੱਤੀ | ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਜਿਸ ਵਿੱਚ ਪ੍ਰੰਥ ਪ੍ਰਸਿੱਧ ਕਥਾ ਵਾਚਕ ਡਾ. ਸਰਬਜੀਤ ਸਿੰਘ ਰੇਣਕਾ ਲੁਧਿਆਣਾ ਵਾਲੇ ਪੁੱਜ ਰਹੇ ਹਨ ਜੋ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਚਾਨਣਾ ਪਾਉਣਗੇ | ਇਸ ਸਮਾਗਮ 'ਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਰਾਜਾ ਸਾਹਿਬ ਮਜਾਰਾ ਤੋਂ ਇਲਾਵਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਸਮਾਗਮ 'ਚ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਗੁਰਮਤਿ ਸਮਾਗਮ ਦੀ ਜਾਣਕਾਰੀ ਦੇਣ ਮੌਕੇ ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ, ਸਤਨਾਮ ਸਿੰਘ ਲਾਦੀਆਂ, ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਨਵਿੰਦਰ ਸਿੰਘ ਢਿੱਲੋਂ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਸੰਨੀ ਮਜਾਰੀ, ਕਮਲਜੀਤ ਸਿੰਘ, ਜਸਵੰਤ ਸਿੰਘ, ਮਨਦੀਪ ਕੌਰ, ਡੋਗਰ ਸਿੰਘ ਅਤੇ ਜਤਿੰਦਰ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਕੱਢਿਆ ਟ੍ਰੈਕਟਰ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।