06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਫੁੱਟਬਾਲ ਟੂਰਨਾਮੈਂਟ ਤੀਸਰੇ ਦਿਨ ਵੀ ਜਾਰੀ <br/>

ਯੂਥ ਫੁੱਟਬਾਲ ਵੈੱਲਫੇਅਰ ਕਲੱਬ ਨਵਾਂਸ਼ਹਿਰ ਵਲੋਂ ਕਰਵਾਏ 20ਵੇਂ ਪਿੰਡ ਪੱਧਰੀ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਦੇ ਤੀਸਰੇ ਦਿਨ ਮੁੱਖ ਮਹਿਮਾਨ ਹਲਕਾ ਵਿਧਾਇਕ ਡਾ. ਨਛੱਤਰ ਪਾਲ ਖਿਡਾਰੀਆਂ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਅਤੇ ਕਮੇਂਟੀ ਮੈਂਬਰਾਂ ਨਾਲ ਮੁੱਖ ਮਹਿਮਾਨ | ਤਸਵੀਰਾਂ : ਹਰਮਿੰਦਰ ਸਿੰਘ ਪਿੰਟੂ <br/> 31-12-2025
ਨਵਾਂਸ਼ਹਿਰ, 30 ਦਸੰਬਰ (ਹਰਮਿੰਦਰ ਸਿੰਘ ਪਿੰਟੂ) - ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਯੂਥ ਫੁੱਟਬਾਲ ਵੈੱਲਫੇਅਰ ਕਲੱਬ ਰਜਿਸਟਰ ਨਵਾਂਸ਼ਹਿਰ ਵੱਲੋਂ 20ਵਾਂ ਪਿੰਡ ਪੱਧਰੀ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਜੇ.ਐਸ.ਐਫ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਕਰਵਾਇਆ | ਫੁੱਟਬਾਲ ਟੂਰਨਾਮੈਂਟ ਦੇ ਤੀਸਰੇ ਦਿਨ ਵਿਧਾਇਕ ਡਾ. ਨਛੱਤਰ ਪਾਲ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਉਪਰੰਤ ਯਾਦਗਾਰੀ ਤਸਵੀਰ ਖਿਚਵਾਉਣ ਉਪਰੰਤ ਦੱਸਿਆ ਕਿ ਖੇਡਾਂ ਸਾਡੇ ਜੀਵਨ ਦਾ ਅਨਿਖੜਵਾਂ ਅੰਗ ਹਨ | ਉਹਨਾਂ ਯੂਥ ਫੁੱਟਬਾਲ ਵੈਲਫੇਅਰ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਿਨ੍ਹਾਂ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਫੁੱਟਬਾਲ ਟੂਰਨਾਮੈਂਟ ਕਰਵਾਉਂਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਖੇਡਾਂ ਨਾਲ ਜੁੜ ਸਕੇ | ਇਸ ਮੌਕੇ ਹਲਕਾ ਵਿਧਾਇਕ ਡਾ. ਨਛੱਤਰ ਪਾਲ, ਪਿ੍ੰਸੀਪਲ ਬਲਦੇਵ ਸਿੰਘ, ਬਲਵਿੰਦਰ ਭੰਗਲ ਅਤੇ ਕਮੇਟੀ ਮੈਂਬਰ ਪਿ੍ੰਸੀਪਲ ਦਲਜੀਤ ਸਿੰਘ ਬੋਲਾ, ਕਰਨਜੀਤ ਸਿੰਘ ਪ੍ਰਧਾਨ ਯੂਥ ਫੁੱਟਬਾਲ ਕਲੱਬ, ਸਰਬਦੀਪ ਸਿੰਘ ਸੈਕਟਰੀ, ਮਨਜੀਤ ਸਿੰਘ, ਰਘਵਿੰਦਰ ਪਾਲ ਸਿੰਘ ਅਤੇ ਵਰਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਕਾਠਗੜ੍ਹ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਦੀਵਾਨ ਸਜਾਏ <br/> ਅਗਲੀ ਖ਼ਬਰ ਕਿਸਾਨ ਮੋਰਚੇ ਅਤੇ ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਮਾਰਚ 3 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।