06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਡਾ. ਸਤਿੰਦਰਜੀਤ ਕੌਰ ਨੇ ਸੀਨੀਅਰ ਮੈਡੀਕਲ ਅਫ਼ਸਰ ਦਾ ਸੰਭਾਲਿਆ ਅਹੁਦਾ <br/>

ਅਜੀਤ ਡੈਸਕ 31-12-2025
ਬਲਾਚੌਰ, 30 ਦਸੰਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਉਪ-ਮੰਡਲ ਹਸਪਤਾਲ ਬਲਾਚੌਰ ਵਿਖੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਹਸਪਤਾਲ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਡਾ. ਸਤਿੰਦਰਜੀਤ ਕੌਰ ਨੇ ਹਸਪਤਾਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕੀਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਵਿੱਚ ਚੱਲ ਰਹੀਆਂ ਸਿਹਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ |

ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਿਵਸ ਸੰਬੰਧੀ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਬਾਰੇ ਕਰਵਾਇਆ ਜਾਗਰੂਕਤਾ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।