06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਿਵਸ ਸੰਬੰਧੀ ਗੁਰਮਤਿ ਸਮਾਗਮ <br/>

ਅਜੀਤ ਡੈਸਕ 31-12-2025
ਬੰਗਾ, 30 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਪੰਥ ਮਾਤਾ ਸਾਹਿਬ ਕੌਰ ਬੰਗਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਮਾਤਾ ਸੀਤਲਾ ਮੰਦਿਰ ਪ੍ਰਬੰਧਕ ਕਮੇਟੀ, ਸਰਵ ਹਿਤਕਾਰੀ ਲੋਕ ਭਲਾਈ ਕਮੇਟੀ ਬੰਗਾ ਅਤੇ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹਾਦਤ ਦਿਵਸ ਦੇ ਸੰਬੰਧ ਵਿੱਚ ਵਿਸ਼ੇਸ਼ ਸਮਾਗਮ ਕਰਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪਰਮਜੀਤ ਸਿੰਘ ਰੋਮੀ ਪ੍ਰਚਾਰਕ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵੱਲੋਂ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਉਪਰੰਤ ਭਾਈ ਸੁਖਦੇਵ ਸਿੰਘ ਬੰਗਿਆਂ ਵਾਲਿਆਂ ਦੇ ਜਥੇ ਵੱਲੋਂ ਸੰਗਤਾਂ ਨੂੰ ਮਨੋਹਰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਸੰਗਤਾਂ ਨਾਲ ਗੁਰੂ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਸੰਬੰਧੀ ਸਾਂਝ ਪਾਉਂਦੇ ਹੋਏ ਪ੍ਰਧਾਨ ਜਸਵਿੰਦਰ ਸਿੰਘ ਮਾਨ ਤੇ ਸਕੱਤਰ ਜਤਿੰਦਰ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਮੁੱਚੀ ਦੁਨੀਆ ਦੇ ਅੰਦਰ ਵਿਲੱਖਣ ਸ਼ਹਾਦਤ ਹੈ | ਇਸ ਮੌਕੇ ਬਾਬਾ ਦਵਿੰਦਰ ਕੌੜਾ, ਬਾਬਾ ਸੁਧ ਸਿੰਘ, ਐਸ.ਪੀ ਰਿਟਾਇਰ ਜਸਵੀਰ ਸਿੰਘ ਰਾਏ, ਜਥੇ. ਸਤਨਾਮ ਸਿੰਘ ਲਾਦੀਆਂ, ਜਥੇ. ਕੁਲਵਿੰਦਰ ਸਿੰਘ ਢਾਹਾਂ, ਜਸਵਿੰਦਰ ਸਿੰਘ ਮਾਨ ਕੌਂਸਲਰ, ਜਤਿੰਦਰ ਸਿੰਘ ਮਾਨ, ਜੀਤ ਸਿੰਘ ਭਾਟੀਆ ਕੌਂਸਲਰ, ਹਿੰਮਤ ਤੇਜਪਾਲ ਕੌਂਸਲਰ, ਵਿੱਕੀ ਖੋਸਲਾ, ਬਲਬੀਰ ਸਿੰਘ ਝਿੱਕਾ, ਕੁਲਵਿੰਦਰ ਸਿੰਘ ਲਾਡੀ, ਗ੍ਰੰਥੀ ਇਕਬਾਲ ਸਿੰਘ, ਪਰਵੀਨ ਕੁਮਾਰ, ਸ਼ਰਨਜੀਤ ਸਿੰਘ, ਇਕਬਾਲ ਸਿੰਘ, ਵਿਨੋਦ ਕੁਮਾਰ, ਸੁਦੇਸ਼ ਕੁਮਾਰ, ਰਕੇਸ਼ ਕੁਮਾਰ, ਪੁੱਲਕਿਤ, ਗੁਰਿੰਦਰਜੀਤ ਬਾਂਸਲ, ਗੁਰਨਿੰਦਰ ਲਾਇਲ, ਬਿਪਨ, ਗੌਤਮ ਸੋਨੀ, ਬਲਵੰਤ ਸਿੰਘ, ਰਾਜਵਿੰਦਰ ਸਿੰਘ ਮਾਨ ਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਸਿੱਧ ਸਮਾਜ ਸੇਵਕ ਪ੍ਰੇਮਚੰਦ ਵਰਮਾ ਦੇ ਦਿਹਾਂਤ 'ਤੇ ਇਲਾਕੇ 'ਚ ਸੋਗ ਅਗਲੀ ਖ਼ਬਰ ਡਾ. ਸਤਿੰਦਰਜੀਤ ਕੌਰ ਨੇ ਸੀਨੀਅਰ ਮੈਡੀਕਲ ਅਫ਼ਸਰ ਦਾ ਸੰਭਾਲਿਆ ਅਹੁਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।