ਬਸੀ ਪਠਾਣਾ, 15 ਜੂਨ (ਯਤਿੰਦਰ ਮੌਦਗਿਲ)- ਡੇਰਾ ਬਾਬਾ ਬੁੱਧ ਦਾਸ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਡੇਰੇ ਦੇ ਮਹੰਤ ਡਾ ਸਿਕੰਦਰ ਸਿੰਘ ਨੇ ਬਾਬਾ ਜੀ ਦੇ ਦਰਬਾਰ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਇਸ ਮਹੀਨੇ ਗਰਮੀ ਦਾ ਪੂਰਾ ਜ਼ੋਰ ਹੁੰਦਾ ਹੈ, ਇਸ ਲਈ ਇਨਸਾਨ ਹੀ ਨਹੀਂ ਪੰਛੀਆਂ ਦੀ ਵੀ ਪਿਆਸ ਬੁਝਾਉਣ ਲਈ ਉਪਰਾਲਾ ਕਰਨਾ ਚਾਹੀਦਾ ਹੈ, ਜਿਸ ਨਾਲ ਵੱਡਾ ਪੁੰਨ ਮਿਲਦਾ ਹੈ | ਉਨ੍ਹਾਂ ਨੌਜਵਾਨਾਂ ਨੂੰ ਧਾਰਮਿਕ ਸਮਾਗਮਾਂ ਚ ਵਧ ਚੜ ਕੇ ਹਿੱਸਾ ਲੈਣ ਤੇ ਨਾਮ ਸਿਮਰਨ ਕਰਦੇ ਹੋਏ ਲੋੜਵੰਦ ਲੋਕਾਂ ਦੀ ਮਦਦ ਲਈ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ ਡੇਰੇ ਦੀ ਮੁੱਖ ਸੇਵਿਕਾ ਰੇਨੂੰ ਹੈਪੀ ਵੱਲੋਂ ਭਗਵਾਨ ਦੇ ਨਾਮ ਦਾ ਗੁਣਗਾਨ ਵੀ ਕੀਤਾ ਗਿਆ | ਇਸ ਮੌਕੇ ਮਹੰਤ ਡਾ ਸਿਕੰਦਰ ਸਿੰਘ ਵਲੋਂ ਬਾਬਾ ਜੀ ਦੇ ਦਰਬਾਰ ਵਿਚ ਨਤਮਸਤਕ ਹੋਏ ਕਾਂਗਰਸ ਆਗੂ ਮਨਜੀਤ ਸ਼ਰਮਾ, ਰਣਜੀਤ ਸਿੰਘ ਤਰਖਾਣ ਮਾਜਰਾ, ਬਲਵੀਰ ਸਿੰਘ ਚੇਅਰਮੈਨ ਤੇ ਹੋਰ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ | ਸੇਵਾਦਾਰ ਡਾਕਟਰ ਆਫ਼ਤਾਬ ਸਿੰਘ, ਹਰਚੰਦ ਸਿੰਘ ਤੇ ਕਰਨੈਲ ਸਿੰਘ ਡੂਮਛੇੜੀ, ਦੀਦਾਰ ਸਿੰਘ, ਪਿਆਰਾ ਸਿੰਘ, ਤਰਲੋਕ ਸਿੰਘ, ਗੁਰਸ਼ੇਰ ਸਿੰਘ, ਅਨਿਲ ਗੁਪਤਾ, ਕਿੱਟੂ ਗੁਪਤਾ, ਰਜਿੰਦਰ ਭਨੋਟ, ਜਗਤਾਰ ਸਿੰਘ, ਕੁਲਵਿੰਦਰ ਸਿੰਘ, ਰਿੰਕੂ ਬਾਜਵਾ, ਸੁੱਖਾ ਬਾਜਵਾ, ਬਲਦੇਵ ਸਿੰਘ, ਰਾਮ ਰੱਖਾ, ਸਦਾ ਰਾਮ ਸ਼ਰਮਾ, ਰਣਜੀਤ ਸਿੰਘ, ਨਾਲ ਭਾਰੀ ਗਿਣਤੀ ਵਿਚ ਪਹੁੰਚੇ ਹੋਰ ਸ਼ਰਧਾਲੂਆਂ ਨੇ ਵੀ ਬਾਬਾ ਜੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਹਾਜ਼ਰੀ ਲਾਈ |