ਫ਼ਤਹਿਗੜ੍ਹ ਸਾਹਿਬ, 15 ਜੂਨ (ਰਵਿੰਦਰ ਮੌਦਗਿਲ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਨੂੰ ਸਮਰਪਿਤ ਲੜੀਵਾਰ 172ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਸੁਸਾਇਟੀ ਦੇ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਪ੍ਰਵੀਨ ਕੌਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਬਲੱਡ ਬੈਂਕ ਦੀ ਟੀਮ ਨੇ 70 ਸਵੈ ਇੱਛਤ ਦਾਨੀਆਂ ਪਾਸੋਂ ਖ਼ੂਨ ਇਕੱਤਰ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖ਼ੂਨਦਾਨ ਕਰਕੇ ਅਨਮੋਲ ਜ਼ਿੰਦਗੀਆਂ ਨੂੰ ਬਚਾਉਣ ਲਈ ਅਜਿਹੇ ਪਰਉਪਕਾਰੀ ਕਾਰਜਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ | ਇਸ ਮੌਕੇ 'ਤੇ ਸੁਸਾਇਟੀ ਦੇ ਸਕੱਤਰ ਨਿਸ਼ਾਨ ਸਿੰਘ ਚੀਮਾ, ਕੁਲਦੀਪ ਸਿੰਘ ਸੈਣੀ, ਸੁਰਿੰਦਰ ਸਿੰਘ, ਇੰਜੀ: ਐਸ.ਐਸ. ਬਾਠ, ਗੁਰਮੀਤ ਸਿੰਘ ਖੱਟੜਾ, ਡਾ. ਅਮਰੀਕ ਸਿੰਘ ਨਾਗਰਾ ਸਟੇਟ ਅਵਾਰਡੀ, ਮਾਸਟਰ ਚਰਨ ਸਿੰਘ ਸੇਖੋਂ, ਬੀਬੀ ਨੀਲਕਮਲ ਕੌਰ ਬਾਠ, ਕ੍ਰਿਸ਼ਨ ਸਿੰਘ, ਰੈੱਡ ਕਰਾਸ ਸੁਸਾਇਟੀ ਚੰਡੀਗੜ੍ਹ ਪੰਜਾਬ ਸ਼ਾਖਾ ਤੋਂ ਦਆ ਸਿੰਘ ਅਤੇ ਭੀਮ ਲਾਲ ਆਦਿ ਹਾਜ਼ਰ ਸਨ | ਕੈਂਪ ਦੌਰਾਨ ਸੁਸਾਇਟੀ ਵਲੋਂ ਜਿੱਥੇ ਖ਼ੂਨਦਾਨੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ, ਉੱਥੇ ਨਾਲ ਹੀ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ ਗਏ |