21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰੂ ਨਾਨਕ ਲੋਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਕੈਂਸਰ ਦੇ ਮਰੀਜ਼ ਦੀ ਮਦਦ

ਅਜੀਤ ਡੈਸਕ 16-06-2025
ਬਸੀ ਪਠਾਣਾਂ, 15 ਜੂਨ (ਯਤਿੰਦਰ ਮੌਦਗਿਲ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ ਨੇ ਦੱਸਿਆ ਕਿ ਪਿੰਡ ਫ਼ਿਰੋਜ਼ਪੁਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਰਹਿਣ ਵਾਲੇ ਕੈਂਸਰ ਦੀ ਬਿਮਾਰੀ ਤੋਂ ਪੀੜਤ ਇਕ ਬੱਚੇ ਕਰਨਵੀਰ ਸਿੰਘ ਪੁੱਤਰ ਸਰਬਣ ਸਿੰਘ ਜਿਸ ਦੀ ਮਾਲੀ ਹਾਲਤ ਠੀਕ ਨਹੀਂ ਸੀ ਅਤੇ ਪਰਿਵਾਰ ਆਪਣੇ ਬੱਚੇ ਦਾ ਇਲਾਜ ਨਹੀਂ ਕਰਵਾ ਸਕਦਾ ਸੀ ਦੀ 20 ਹਜ਼ਾਰ ਰੁਪਏ ਦੀ ਨਗਦ ਮਦਦ ਕੀਤੀ ਗਈ ਹੈ | ਜਿਸ ਵਿਚ ਗੁਰੂ ਨਾਨਕ ਲੋਕ ਭਲਾਈ ਟਰੱਸਟ ਹਾਂਗਕਾਂਗ ਵਲੋਂ 15 ਹਜ਼ਾਰ ਅਤੇ 5 ਹਜ਼ਾਰ ਵੀਰ ਰਾਣਾ ਢੁੱਡੀਕੇ ਵਲੋਂ ਭੇਜੀ ਰਾਸ਼ੀ ਪਰਿਵਾਰ ਨੂੰ ਸੌਂਪੀ ਗਈ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਦੋਨੋਂ ਸੰਸਥਾਵਾਂ ਦਾ ਧੰਨਵਾਦ ਕੀਤਾ ਹੈ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਖਮਾਣੋਂ ਵਿਖੇ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਕੈਂਪ ਦੌਰਾਨ 70 ਯੂਨਿਟ ਖ਼ੂਨ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।