ਖਮਾਣੋਂ, 15 ਜੂਨ (ਜੋਗਿੰਦਰ ਪਾਲ)-ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਮੌਕੇ ਸੰਗਤਾਂ ਨਤਮਸਤਕ ਹੋਈਆਂ ਅਤੇ 98ਵੇਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ | ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਦਿਲਬਾਰਾ ਸਿੰਘ ਨੇ ਦੱਸਿਆ ਕਿ ਇਹ ਪਾਠ ਦੀ ਲੜੀ ਦਰਸ਼ਨ ਸਿੰਘ ਲੁਹਾਰ ਮਾਜਰਾ ਵਲੋਂ ਸੰਗਤਾਂ ਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੰਪੂਰਨ ਕੀਤੀ ਗਈ ਅਤੇ ਇਹ 100 ਪਾਠਾਂ ਦੀ ਲੜੀ ਅਗਸਤ 2025 ਵਿਚ ਪੂਰੀ ਹੋਣ ਉਪਰੰਤ ਅਗਲੀ ਲੜੀ ਦੇ 11 ਪਾਠ ਲਗਾਤਾਰ ਦਰਸ਼ਨ ਸਿੰਘ ਲੁਹਾਰ ਮਾਜਰੇ ਵਾਲਿਆਂ ਵਲੋਂ ਕਰਵਾਏ ਜਾਣਗੇ | ਭਾਈ ਗੁਰਨਾਮ ਸਿੰਘ ਰਾਣਵਾਂ ਵਾਲਿਆਂ ਵਲੋਂ ਕੀਰਤਨ ਕਰਦਿਆਂ ਹਾੜ ਮਹੀਨੇ ਦੀ ਮਹੱਤਤਾ ਗੁਰਬਾਣੀ ਅਨੁਸਾਰ ਸਾਂਝੀ ਕੀਤੀ ਅਤੇ ਪ੍ਰਬੰਧਕ ਕਮੇਟੀ ਵਲੋਂ ਦਰਸ਼ਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਸਿਰੋਪਾਉ ਬਖਸ਼ਿਸ਼ ਕੀਤੇ ਗਏ | ਗਿਆਨੀ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪ੍ਰਬੰਧਕ ਕਮੇਟੀ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਪ੍ਰਧਾਨ ਮਦਨ ਸਿੰਘ, ਇੰਜੀਨੀਅਰ ਦਿਲਪ੍ਰੀਤ ਸਿੰਘ ਲੋਹਟ, ਸ਼ੇਰ ਸਿੰਘ ਖ਼ਜ਼ਾਨਚੀ, ਮੇਵਾ ਸਿੰਘ, ਕੈਪਟਨ ਦਿਲਬਾਰਾ ਸਿੰਘ, ਜਗੀਰ ਸਿੰਘ, ਬਲਦੇਵ ਸਿੰਘ, ਕਮਾਡੈਂਟ ਪ੍ਰੀਤਮ ਸਿੰਘ ਬਾਜਵਾ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਪੋਸਟ ਮਾਸਟਰ, ਰਾਮ ਸਿੰਘ ਚੜੀ, ਲਖਬੀਰ ਸਿੰਘ ਅਤੇ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |