21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਭਰਤੀ ਮੁਹਿੰਮ ਦੀਆਂ 70 ਕਾਪੀਆਂ ਸਾਬਕਾ ਵਿਧਾਇਕ ਨਿਰਮਲ ਸਿੰਘ ਨੂੰ ਸੌਂਪੀਆਂ

ਅਜੀਤ ਡੈਸਕ 16-06-2025
ਖਮਾਣੋਂ, 15 ਜੂਨ (ਜੋਗਿੰਦਰ ਪਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਤਹਿਤ ਪੰਜ ਮੈਂਬਰੀ ਕਮੇਟੀ ਵਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਅਧੀਨ ਬਲਾਕ ਖਮਾਣੋਂ ਦੇ ਵੱਖ-ਵੱਖ ਪਿੰਡਾਂ ਵਿਚੋਂ 70 ਕਾਪੀਆਂ ਦੀ ਮੈਂਬਰਸ਼ਿਪ ਭਰ ਕੇ ਅਕਾਲੀ ਆਗੂ ਸੇਵਾ ਮੁਕਤ ਜਸਟਿਸ ਨਿਰਮਲ ਸਿੰਘ ਸਾਬਕਾ ਵਿਧਾਇਕ ਬਸੀ ਪਠਾਣਾਂ ਨੂੰ ਅਕਾਲੀ ਆਗੂ ਕਸ਼ਮੀਰਾ ਸਿੰਘ ਬਿਲਾਸਪੁਰ ਸਿਆਸੀ ਸਕੱਤਰ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਅਤੇ ਇਲਾਕੇ ਦੇ ਹੋਰਨਾਂ ਆਗੂਆਂ ਵਲੋਂ ਸੌਂਪੀਆਂ ਗਈਆਂ | ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਭਰਤੀ ਮੁਹਿੰਮ ਨੂੰ ਪੰਜਾਬ ਭਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਭਰਤੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਅਨੁਸਾਰ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਫ਼ਰਜ਼ੀ ਭਰਤੀ ਨਹੀਂ ਕੀਤੀ ਗਈ | ਇਸ ਮੌਕੇ ਲਖਬੀਰ ਸਿੰਘ ਥਾਬਲਾਂ ਸਾਬਕਾ ਚੇਅਰਮੈਨ, ਗੁਰਮੁਖ ਸਿੰਘ ਭੰਗੂ, ਗੁਰਦਿੱਤ ਸਿੰਘ ਭੰਗੂ, ਮਨਜੀਤ ਸਿੰਘ, ਮਨਦੀਪ ਸਿੰਘ ਘੁਮਾਣ, ਹਰਜਿੰਦਰ ਸਿੰਘ ਹੈਪੀ, ਗਿਆਨੀ ਜਸਪਾਲ ਸਿੰਘ ਭਾਂਬਰੀ, ਬਲਜਿੰਦਰ ਸਿੰਘ ਘੁਮਾਣ ਅਤੇ ਸੁਦਾਗਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਸ਼ਵਨੀ ਸੇਖੜੀ ਤੇ ਜ਼ਿਲ੍ਹਾ ਪ੍ਰਧਾਨ ਭੱਟੀ ਨੇ ਮੋਦੀ ਦੀਆਂ 11 ਸਾਲਾਂ ਦੀਆਂ ਪ੍ਰਾਪਤੀਆਂ ਦੱਸੀਆਂ ਅਗਲੀ ਖ਼ਬਰ ਸਰਹਿੰਦ ਸੇਵਾ ਦਲ ਵਲੋਂ ਅਨਾਜ ਮੰਡੀ ਸਰਹਿੰਦ 'ਚ ਕਰਵਾਇਆ 19ਵਾਂ ਭਗਵਤੀ ਜਾਗਰਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।