ਫ਼ਤਹਿਗੜ੍ਹ ਸਾਹਿਬ, 15 ਜੂਨ (ਰਵਿੰਦਰ ਮੌਦਗਿਲ)-ਖੇਤੀਬਾੜੀ ਵਿਭਾਗ ਅਤੇ ਆਈ.ਸੀ.ਏ.ਆਰ ਸੰਸਥਾਵਾਂ ਵਲੋਂ ਸਰਹਿੰਦ ਬਲਾਕ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾਏ ਗਏ | ਜਿਸ ਦੌਰਾਨ ਸਾਨੀਪੁਰ ਸਮੇਤ 48 ਪਿੰਡਾਂ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ | ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਖੇਤੀਬਾੜੀ ਯੋਜਨਾਵਾਂ ਬਾਰੇ, ਝੋਨੇ ਦੀ ਸਿੱਧੀ ਬਿਜਾਈ ਅਤੇ ਸਾਉਣੀ ਮੱਕੀ ਦੀ ਕਾਸ਼ਤ ਸਬੰਧੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੇ ਇਲਾਵਾ ਕਿਸਾਨਾਂ ਨੂੰ ਖੇਤੀ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਆਧੁਨਿਕ ਵਿਗਿਆਨਿਕ ਤਕਨੀਕਾਂ ਰਾਹੀਂ ਹੱਲ ਕਰਨ ਸੰਬੰਧੀ ਵੀ ਦੱਸਿਆ ਗਿਆ | ਇਸ ਮੌਕੇ ਆਈ.ਸੀ.ਏ.ਆਰ (ਸੀਫੇਟ) ਦੇ ਤਕਨੀਕੀ ਅਧਿਕਾਰੀ ਵਿਸ਼ਾਲ ਕੁਮਾਰ ਨੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਸਬੰਧੀ ਅਤੇ ਡਾ. ਅਭੀਜੀਤ ਦਾਸ, ਸੀਨੀਅਰ ਵਿਗਿਆਨੀ ਨੇ ਮੱਕੀ ਦੀ ਕਾਸ਼ਤ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਡਾ. ਗੁਰੂ ਪੀ.ਐਨ, ਡਾ. ਸਵਾਤੀ ਸੇਠੀ, ਹਰਮਨਜੀਤ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ, ਪ੍ਰਭੂ ਨਾਥ ਖੇਤੀਬਾੜੀ ਵਿਸਥਾਰ ਅਫ਼ਸਰ, ਖੇਤੀਬਾੜੀ ਉਪ ਨਿਰੀਖਕ ਸਤਵਿੰਦਰ ਸਿੰਘ ਤੇ ਤੇਜਿੰਦਰ ਸਿੰਘ, ਹਰਦੀਪ ਸਿੰਘ, ਗੁਰਿੰਦਰ ਸਿੰਘ, ਨਰਿੰਦਰ ਸਿੰਘ, ਮੱਲਾਗਰ ਸਿੰਘ, ਇੰਦਰਜੀਤ ਸਿੰਘ ਸਰਪੰਚ, ਯੋਧ ਸਿੰਘ ਪੰਚ, ਗੁਰਸੇਵਕ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਵੀ ਮੌਜੂਦ ਸਨ |