21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਬਾਬਾ ਅਜਾਪਾਲ ਸਿੰਘ ਦੀ ਮਿੱਠੀ ਯਾਦ ਵਿਚ ਕਰਵਾਏ ਮਹਾਨ ਗੁਰਮਤਿ ਸਮਾਗਮ

ਅਜੀਤ ਡੈਸਕ 16-06-2025
ਨਾਭਾ, 15 ਜੂਨ (ਕਰਮਜੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਗਾਰਚੀ ਬਾਬਾ ਅਜਾਪਾਲ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਘੋੜਿਆਂ ਵਾਲਾ ਸਾਹਿਬ ਨਾਭਾ ਵਿਖੇ ਬਾਬਾ ਅਜਾਪਾਲ ਸਿੰਘ ਦੀ ਸਾਲਾਨਾ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਸਮਾਜਿਕ ਜਥੇਬੰਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਨੇਜਰ ਗੁਰਦੁਆਰਾ ਘੋੜਿਆਂਵਾਲਾ ਸਾਹਿਬ ਦੇ ਸਾਂਝੇ ਸਹਿਯੋਗ ਸਦਕਾ ਬਾਬਾ ਅਜਾਪਾਲ ਸਿੰਘ ਸੇਵਾ ਸੋਸਾਇਟੀ ਦੇ ਉੱਦਮ ਸਦਕਾ ਕਰਵਾਏ ਗਏ | ਜਿਸ ਵਿਚ ਗੁਰੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਭਾਈ ਜਗਤਾਰ ਸਿੰਘ ਖ਼ਾਲਸਾ ਅਤੇ ਸਹਿਯੋਗੀ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਲਾਹੇ ਰੰਗ ਵਿਚ ਰੰਗ ਦਿੱਤਾ ਅਤੇ ਗਿਆਨੀ ਗੁਰਪ੍ਰੀਤ ਸਿੰਘ ਹਜ਼ੂਰੀ ਕਥਾਵਾਚਕ ਗੁ: ਸ਼ਹੀਦ ਬਾਬਾ ਦੀਪ ਸਿੰਘ ਸ਼ਹੀਦਾਂ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕਰ ਗੁਰੂ ਚਰਨਾਂ ਨਾਲ ਜੋੜਦਿਆਂ ਕਿਹਾ ਕਿ ਅਸੀਂ ਆਪਣੇ ਮੂਲ ਨਾਲੋਂ ਟੁੱਟਦੇ ਜਾ ਰਹੇ ਹਾਂ ਇਤਿਹਾਸ ਵਾਚਣ 'ਤੇ ਪਤਾ ਲੱਗਦਾ ਹੈ ਕਿ ਜੋ ਵੀ ਪੁਰਾਣੀ ਆਪਣੇ ਮੂਲ ਨਾਲੋਂ ਟੁੱਟ ਜਾਂਦਾ ਹੈ ਉਹ ਆਪਣੇ ਜੀਵਨ ਦੀ ਬਾਜ਼ੀ ਹਾਰ ਜਾਂਦੇ ਹਨ | ਗੁਰੂ ਸਾਹਿਬ ਨੇ ਸਾਡੇ ਉੱਤੇ ਵੱਡੇ ਪਰਉਪਕਾਰ ਕੀਤੇ ਹਨ ਜਿਨ੍ਹਾਂ ਨੂੰ ਸਾਨੂੰ ਕਦੇ ਵੀ ਭੁਲਾਉਣਾ ਨਹੀਂ ਚਾਹੀਦਾ ਕਿਉਂਕਿ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਚਾਰ ਸਾਹਿਬਜ਼ਾਦੇ ਪੰਥ ਉੱਤੋਂ ਵਾਰ ਕੇ ਸਾਨੂੰ ਆਪਣੇ ਪੁੱਤਰ ਹੋਣ ਦਾ ਮਾਣ ਬਖਸ਼ਿਆ ਪ੍ਰੰਤੂ ਅਸੀਂ ਗੁਰੂ ਤੋਂ ਬੇਮੁਖ ਹੋ ਕੇ ਬਾਣੀ ਅਤੇ ਬਾਣੇ ਤੋਂ ਦੂਰ ਹੁੰਦੇ ਜਾ ਰਹੇ ਹਾਂ | ਗੁਰਮੁਖ ਸਿੰਘ ਭੋਜੋਮਾਜਰੀ ਦੁਆਰਾ ਸੇਵਾ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਜਥੇ. ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ, ਜਥੇਦਾਰ ਬਾਬਾ ਕੁਲਦੀਪ ਸਿੰਘ ਕਾਰ ਸੇਵਾ ਵਾਲੇ ਬਾਬਾ ਗੁਲਜ਼ਾਰ ਸਿੰਘ ਕਾਰ ਸੇਵਾ, ਬਾਬਾ ਕਿ੍ਸ਼ਨ ਸਿੰਘ ਕਾਰ ਸੇਵਾ ਮੁੱਖ ਸੇਵਾਦਾਰ, ਸਤਿਗੁਰ ਸਿੰਘ ਮੈਨੇਜਰ, ਜਸਵਿੰਦਰ ਸਿੰਘ ਪਟਿਆਲਾ, ਸਰਬਜੀਤ ਸਿੰਘ ਧੀਰੋਮਾਜਰਾ, ਸੁਖਵੰਤ ਸਿੰਘ ਅਕਾਊਾਟੈਂਟ, ਸੁਖਪਿੰਦਰ ਸਿੰਘ ਐਸਡੀਓ ਤੇ ਹਰਮਿੰਦਰ ਸਿੰਘ ਗਲਵੱਟੀ, ਹਰਮਿੰਦਰ ਸਿੰਘ ਨਾਭਾ, ਡਾ. ਅਮਰਜੀਤ ਸਿੰਘ ਸਾਹਨੀ, ਬਲਦੇਵ ਸਿੰਘ ਗੁਰਦਿੱਤਪੁਰਾ, ਕੁਲਦੀਪ ਸਿੰਘ ਅਲਹੌਰਾਂ, ਕੈਪਟਨ ਹਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਹਰਪ੍ਰੀਤ ਸਿੰਘ ਗੁਲ੍ਹਾਟੀ, ਬਚਿੱਤਰ ਸਿੰਘ ਬੋਪਾਰਾਏ, ਹਰਮਿੰਦਰ ਸਿੰਘ ਮਿੰਦੀ, ਗੁਰਮੀਤ ਸਿੰਘ ਸੋਹੀ ਹੈੱਡ ਗ੍ਰੰਥੀ, ਭਾਈ ਬੀਰ ਬਹਾਦਰ ਸਿੰਘ, ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਮੱਲੇਵਾਲ, ਹਰਜੀਤ ਸਿੰਘ ਪਟਿਆਲਾ, ਕਰਨੈਲ ਸਿੰਘ, ਗਮਦੂਰ ਸਿੰਘ, ਰਣਦੀਪ ਸਿੰਘ ਇਲੈਕਟਰੀਸ਼ਨ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸਮਾਣਾ ਦੇ ਪਿੰਡ ਮੁਰਾਦਪੁਰਾ ਤੇ ਗਾਜੇਵਾਸ ਵਿਖੇ ਹੋਇਆ ਕਾਸੋ ਆਪ੍ਰੇਸ਼ਨ ਅਗਲੀ ਖ਼ਬਰ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਕੈਂਪ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।