21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰਦੁਆਰਾ ਭਗਤ ਰਵਿਦਾਸ ਪ੍ਰਬੰਧਕਾਂ ਨੂੰ ਗੁਰੂਘਰ ਲਈ ਸੌਂਪੇ ਬਰਤਨ

ਅਜੀਤ ਡੈਸਕ 16-06-2025
ਪਟਿਆਲਾ, 15 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਗੁਰਦੁਆਰਾ ਭਗਤ ਰਵਿਦਾਸ ਪ੍ਰਬੰਧਕਾਂ ਨੇ ਗੁਰੂ ਘਰ ਲਈ ਬਰਤਨਾਂ ਦੀ ਮੰਗ ਕੀਤੀ ਸੀ | ਅੱਜ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਗੁਰਦੁਆਰਾ ਭਗਤ ਰਵਿਦਾਸ ਪ੍ਰਬੰਧਕਾਂ ਨੂੰ ਗੁਰੂ ਘਰ ਲਈ ਬਰਤਨ ਸੌਂਪੇ ਗਏ, ਜਿਨ੍ਹਾਂ ਵਿਚ ਲੰਗਰ ਬਣਾਉਣ ਲਈ ਟੱਬ, ਥਾਲ ਅਤੇ ਗਿਲਾਸ ਆਦਿ ਸ਼ਾਮਲ ਸਨ | ਇਸ ਦੌਰਾਨ ਗੁਰਦੁਆਰਾ ਭਗਤ ਰਵਿਦਾਸ ਦੇ ਪ੍ਰਧਾਨ ਰਾਜ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਲਈ ਹਮੇਸ਼ਾ ਸ਼ੋ੍ਰਮਣੀ ਕਮੇਟੀ ਦਾ ਵੱਡਾ ਸਹਿਯੋਗ ਮਿਲਦਾ ਰਹਿੰਦਾ ਹੈ, ਜਿਸ ਦੇ ਚੱਲਦਿਆਂ ਗੁਰੂ ਘਰ ਲਈ ਬਰਤਨ ਲੋੜੀਂਦੇ ਸਨ ਅਤੇ ਸ਼ੋ੍ਰਮਣੀ ਕਮੇਟੀ ਪਾਸ ਪਹੁੰਚ ਕੀਤੀ ਗਈ ਸੀ ਕਿ ਗਰੂ ਘਰ ਦੇ ਲੰਗਰਾਂ ਲਈ ਬਰਤਨਾਂ ਚਾਹੀਦੇ ਹਨ, ਜੋ ਪ੍ਰਾਪਤ ਕਰ ਲਏ ਗਏ ਹਨ | ਇਸ ਮੌਕੇ ਭਗਤ ਰਵਿਦਾਸ ਗੁਰੂ ਘਰ ਦੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਸਤਵੰਤ ਸਿੰਘ ਸੋਖਲ (ਸੰਤ ਰਾਮ) ਬਣੇ ਸਰਬਸੰਮਤੀ ਨਾਲ ਪਰਜਾਪਤ ਸਭਾ ਨਾਭਾ ਦੇ ਪ੍ਰਧਾਨ ਅਗਲੀ ਖ਼ਬਰ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।