21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਹਰਜੀਤ ਸਿੰਘ ਦੀ ਨਿਯੁਕਤੀ ਨਾਲ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ-ਸੀ. ਕੌਂਸਲਰ ਅਸ਼ੋਕ ਬਿੱਟੂ

ਅਜੀਤ ਡੈਸਕ 16-06-2025
ਨਾਭਾ, 15 ਜੂਨ (ਜਗਨਾਰ ਸਿੰਘ ਦੁਲੱਦੀ)-ਕਾਂਗਰਸ ਪਾਰਟੀ ਦੀ ਲੰਬੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਹਰਜੀਤ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕਾਂਗਰਸ ਕਮੇਟੀ ਲੁਧਿਆਣਾ ਹਲਕਾ ਆਤਮ ਨਗਰ 62 ਜਨਤਾ ਨਗਰ ਗਲੀ ਨੰਬਰ 3 ਦਾ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਹਰਜੀਤ ਸਿੰਘ ਦੀ ਨਿਯੁਕਤੀ ਸਵਾਗਤ ਕਰਦੇ ਹੋਏ ਨਾਭਾ ਦੇ ਵਾਰਡ ਨੰਬਰ 8 ਤੋਂ ਸੀ. ਕੌਂਸਲਰ ਅਸ਼ੋਕ ਬਿੱਟੂ ਨੇ ਕਿਹਾ ਕਿ ਹਰਜੀਤ ਸਿੰਘ ਦੇ ਮੰਡਲ ਪ੍ਰਧਾਨ ਬਣਨ ਨਾਲ ਲੁਧਿਆਣਾ ਸ਼ਹਿਰ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਮੁੱਚੀਆਂ ਸੀਟਾਂ 'ਤੇ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਕੌਂਸਲਰ ਅਸ਼ੋਕ ਬਿੱਟੂ ਨੇ ਕਿਹਾ ਕਿ ਹਰਜੀਤ ਸਿੰਘ ਬਹੁਤ ਹੀ ਮਿਹਨਤੀ ਵਰਕਰ ਹੈ, ਜਿਸ ਨੇ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਦਿਨ ਰਾਤ ਮਿਹਨਤ ਕੀਤੀ ਹੈ | ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਦੀ ਚੋਣ ਸਹੀ ਸਮੇਂ 'ਤੇ ਕੀਤਾ ਗਿਆ ਸਹੀ ਫ਼ੈਸਲਾ ਹੈ ਜੋ ਕਿ ਪਾਰਟੀ ਦੇ ਹਿਤ 'ਚ ਹੋਵੇਗਾ | ਹਰਜੀਤ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਉਹ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ ਅਤੇ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਦਿਲੋਂ ਧੰਨਵਾਦ ਕਰਦੇ ਹਨ |
ਪਿਛਲੀ ਖ਼ਬਰ ਹਲਕੇ ਦੀਆਂ 44 ਸੜਕਾਂ ਦੀ ਮੁਰੰਮਤ ਤੇ ਰੱਖ ਰਖਾਅ ਲਈ ਫ਼ੰਡਾਂ ਨੂੰ ਪ੍ਰਵਾਨਗੀ-ਚੇਅਰਮੈਨ ਗੁਰਵਿੰਦਰ ਢਿੱਲੋਂ ਅਗਲੀ ਖ਼ਬਰ ਸਤਵੰਤ ਸਿੰਘ ਸੋਖਲ (ਸੰਤ ਰਾਮ) ਬਣੇ ਸਰਬਸੰਮਤੀ ਨਾਲ ਪਰਜਾਪਤ ਸਭਾ ਨਾਭਾ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।