08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੈਂਪਲੀ 'ਚ ਭਗਤ ਕਬੀਰ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 17-06-2025
ਬਸੀ ਪਠਾਣਾਂ, 16 ਜੂਨ (ਯਤਿੰਦਰ ਮੌਦਗਿਲ)-ਭਾਰਤੀ ਘੱਟ ਗਿਣਤੀਆਂ ਦਲਿਤ ਫ਼ਰੰਟ ਵਲੋਂ ਪਿੰਡ ਸੈਂਪਲੀ ਵਿਖੇ ਭਗਤ ਕਬੀਰ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ, ਜਿਸ 'ਚ ਬਲਾਕ ਕਾਂਗਰਸ ਕਮੇਟੀ ਬਸੀ ਪਠਾਣਾਂ ਦੇ ਪ੍ਰਧਾਨ ਅਮੀਂਚੰਦ ਭਟੇੜੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਭਾਰਤੀ ਸਮਾਜ 'ਚ ਆਈ ਗਿਰਾਵਟ ਤੇ ਲੋਕਾਂ ਨਾਲ ਹੁੰਦੇ ਧੱਕਿਆਂ ਦਾ ਡਟ ਕੇ ਵਿਰੋਧ ਕੀਤਾ | ਅਮੀਂਚੰਦ ਨੇ ਸੰਗਤਾਂ ਨੂੰ ਸੰਤ ਕਬੀਰ ਵਲੋਂ ਦਿਖਾਏ ਭਗਤੀ ਦੇ ਮਾਰਗ 'ਤੇ ਚੱਲਣ ਤੇ ਨੌਜਵਾਨਾਂ ਨੂੰ ਧਾਰਮਿਕ ਸਮਾਗਮਾਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਵੀ ਕੀਤਾ | ਪ੍ਰਧਾਨ ਜੋਗਿੰਦਰ ਸਿੰਘ ਪੰਛੀ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਸਮਾਗਮ ਦੌਰਾਨ ਸਹਿਯੋਗ ਲਈ ਗਿਆਨੀ ਦਿੱਤ ਸਿੰਘ ਸੇਵਾ ਸੁਸਾਇਟੀ ਸੈਂਪਲੀ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਬਲਾਕ ਕਾਂਗਰਸ ਪ੍ਰਧਾਨ ਅਮੀਂਚੰਦ ਭਟੇੜੀ, ਪ੍ਰਭਪ੍ਰੀਤ ਸਿੰਘ ਗਰੇਵਾਲ ਅਤੇ ਗੁਰਮੀਤ ਸਿੰਘ ਸਮੇਤ ਸਾਰੇ ਪਤਵੰਤਿਆਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਹਰਸੇਵਕ ਸਿੰਘ, ਗੁਰਮੀਤ ਸਿੰਘ, ਨਛੱਤਰ ਸਿੰਘ, ਬਲਜੀਤ ਸਿੰਘ, ਮਨਦੀਪ ਸਿੰਘ, ਕੇਸਰ ਸਿੰਘ, ਮਨਕੀਤ ਸਿੰਘ, ਜਸਵੀਰ ਕੌਰ, ਧਰਮਿੰਦਰ ਸਿੰਘ, ਜਸਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਜਤਿੰਦਰ ਸਿੰਘ, ਮਹਿੰਦਰ ਸਿੰਘ ਰਾਜਪੁਰਾ, ਬੇਅੰਤ ਸਿੰਘ, ਮਨਦੀਪ ਸਿੰਘ, ਜਰਨੈਲ ਸਿੰਘ, ਜੋਗਿੰਦਰ ਸਿੰਘ, ਮਾਸਟਰ ਸਤਵੰਤ ਸਿੰਘ ਕਲੌੜ, ਗੁਰਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਸਰਪੰਚ ਨਾਲ ਵੱਡੀ ਗਿਣਤੀ ਵਿਚ ਹੋਰ ਸ਼ਰਧਾਲੂ ਮੌਜੂਦ ਸਨ |
ਪਿਛਲੀ ਖ਼ਬਰ ਦਿਨ ਦਿਹਾੜੇ ਸਰਕਾਰੀ ਸਕੂਲ 'ਚੋਂ ਕਣਕ ਚੁੱਕ ਕੇ ਫ਼ਰਾਰ ਹੋਏ ਮੋਟਰਸਾਈਕਲ ਸਵਾਰ ਲੁਟੇਰੇ ਅਗਲੀ ਖ਼ਬਰ ਭਗਤ ਕਬੀਰ ਜੀ ਦੇ ਜਨਮ ਦਿਵਸ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।