08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸਿਹਤ ਵਿਭਾਗ ਨੇ ਕੋਵਿਡ-19 ਸੰਬੰਧੀ ਐਡਵਾਈਜ਼ਰੀ ਕੀਤੀ ਜਾਰੀ

ਅਜੀਤ ਡੈਸਕ 17-06-2025
ਫ਼ਤਹਿਗੜ੍ਹ ਸਾਹਿਬ, 16 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਦੇਸ਼ ਦੇ ਕੁਝ ਹਿੱਸਿਆਂ 'ਚ ਕੋਵਿਡ-19 ਦੇ ਮਾਮਲਿਆਂ ਵਿਚ ਹਲਕਾ ਵਾਧਾ ਨੋਟ ਕੀਤਾ ਗਿਆ ਹੈ, ਜਿਸ ਕਰਕੇ ਸਿਹਤ ਵਿਭਾਗ ਵਲੋਂ ਲੋਕਾਂ ਦੀ ਸੁਰੱਖਿਆ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕੋਵਿਡ-19 ਸੰਬੰਧੀ ਸੂਬੇ ਅੰਦਰ ਸਥਿਤੀ ਨਿਯੰਤਰਣ ਹੇਠ ਹੈ, ਪਰ ਫਿਰ ਵੀ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਤੇ ਆਮ ਲੋਕਾਂ ਨੂੰ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁੱਢਲੀ ਸੁਰੱਖਿਆ ਸਾਵਧਾਨੀਆਂ ਜ਼ਰੂਰ ਅਪਣਾਉਣ | ਸਿਵਲ ਸਰਜਨ ਨੇ ਕਿਹਾ ਕਿ ਵੱਡੇ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕ ਭੀੜ-ਭਾੜ ਵਾਲੀਆਂ ਜਾਂ ਬੰਦ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨ, ਜੇਕਰ ਕਿਸੇ ਕਾਰਨ ਜਾਣਾ ਪੈ ਜਾਵੇ ਤਾਂ ਉਹ ਮਾਸਕ ਜ਼ਰੂਰ ਪਹਿਨਣ | ਉਨ੍ਹਾਂ ਸਿਹਤ ਸਟਾਫ਼ ਨੂੰ ਵੀ ਨਿਰਧਾਰਤ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਉਹ ਕੋਵਿਡ ਉਚਿਤ ਵਿਹਾਰ ਦੀ ਪਾਲਣਾ ਕਰਨਾ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਖੰਘਣ ਜਾਂ ਛਿਕਣ ਸਮੇਂ ਆਪਣੇ ਮੂੰਹ ਤੇ ਨੱਕ ਨੂੰ ਰੁਮਾਲ, ਟਿਸ਼ੂ ਪੇਪਰ ਜਾਂ ਕੂਹਣੀ ਦੇ ਮੋੜ ਨਾਲ ਢਕਿਆ ਜਾਵੇ, ਜੇਕਰ ਤੁਹਾਨੂੰ ਬੁਖ਼ਾਰ, ਖੰਘ ਜਾਂ ਸਾਹ ਲੈਣ ਵਿਚ ਦਿੱਕਤ ਹੈ ਤਾਂ ਮਾਸਕ ਪਹਿਨੋ ਤੇ ਤੁਰੰਤ ਡਾਕਟਰ ਨੂੰ ਵਿਖਾਓ | ਉਨ੍ਹਾਂ ਕਿਹਾ ਕਿ ਬਿਨਾਂ ਹੱਥ ਧੋਤੇ ਆਪਣੇ ਚਿਹਰੇ, ਮੂੰਹ ਜਾਂ ਅੱਖਾਂ ਨੂੰ ਨਾ ਛੂਹੋ, ਜਨਤਕ ਥਾਵਾਂ ਤੇ ਥੁੱਕਣ ਤੋਂ ਬਚੋ, ਸਵੈ ਉਪਚਾਰ ਨਾ ਕਰੋ, ਖ਼ਾਸ ਕਰਕੇ ਸਾਹ ਸੰਬੰਧੀ ਲੱਛਣਾਂ ਲਈ ਹਮੇਸ਼ਾ ਡਾਕਟਰ ਦੀ ਸਲਾਹ ਲਵੋ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਭਗੜਾਣਾ ਵਿਖੇ ਸੰਗਰਾਂਦ ਮੌਕੇ ਗੁਰਮਤਿ ਸਮਾਗਮ ਅਗਲੀ ਖ਼ਬਰ ਦਿਨ ਦਿਹਾੜੇ ਸਰਕਾਰੀ ਸਕੂਲ 'ਚੋਂ ਕਣਕ ਚੁੱਕ ਕੇ ਫ਼ਰਾਰ ਹੋਏ ਮੋਟਰਸਾਈਕਲ ਸਵਾਰ ਲੁਟੇਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।