08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 13 ਵਿਦਿਆਰਥੀਆਂ ਨੇ ਸਫ਼ਲਤਾ ਹਾਸਿਲ ਕਰਕੇ ਜ਼ਿਲੇ੍ਹ ਦਾ ਨਾਂਅ ਕੀਤਾ ਰੌਸ਼ਨ

ਅਜੀਤ ਡੈਸਕ 17-06-2025
ਫ਼ਤਹਿਗੜ੍ਹ ਸਾਹਿਬ, 16 ਜੂਨ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਤੇ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਇਤਿਹਾਸਿਕ ਉਪਰਾਲਿਆਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਵੱਡੀਆਂ ਮੱਲਾਂ ਮਾਰ ਕੇ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ 'ਤੇ ਸਫਲਤਾ ਦੀ ਮੋਹਰ ਲਗਾ ਰਹੇ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਰਾਸ਼ਟਰੀ ਯੋਗਤਾ ਕਮ-ਦਾਖਲਾ ਪ੍ਰੀਖਿਆ (ਨੀਟ ਪ੍ਰੀਖਿਆ) ਦੇ ਨਤੀਜਿਆਂ 'ਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 13 ਵਿਦਿਆਰਥੀਆਂ ਨੇ ਸਫਲਤਾ ਹਾਸਿਲ ਕਰਕੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ | ਵਿਧਾਇਕ ਰਾਏ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਪੀ. ਐਮ. ਸ੍ਰੀ ਸਰਹਿੰਦ ਮੰਡੀ ਦੀ ਵਿਦਿਆਰਥਣ ਭੂਮਿਕਾ, ਗੁਰਲੀਨ ਕÏਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲਹੇੜੀ, ਟਿਸ਼ਾ ਸੇਠੀ ਵਿਦਿਆਰਥਣ ਸਕੂਲ ਆਫ਼ ਐਮੀਨੈਂਸ ਖਮਾਣੋਂ, ਗੁਰਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਸੋਢੀਆਂ, ਗੁਰਸਿਮਰਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ, ਪਰਨੀਤ ਕੌਰ ਸਕੂਲ ਆਫ਼ ਐਮੀਨੈਂਸ ਖਮਾਣੋਂ, ਅਮਨਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ, ਪ੍ਰਭਪ੍ਰੀਤ ਕੌਰ ਵਿਦਿਆਰਥਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲੌੜ, ਸ਼ਿਵਮ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੰਡੀ ਗੋਬਿੰਦਗੜ੍ਹ, ਰਵਜੋਤ ਸਿੰਘ ਸਕੂਲ ਆਫ਼ ਐਮੀਨੈਂਸ ਖਮਾਣੋਂ, ਕੋਮਲਪ੍ਰੀਤ ਕੌਰ, ਦੀਪਕਿਰਨ ਕੌਰ ਤੇ ਤਨਿਸ਼ਾ ਵਿਦਿਆਰਥਣਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਨੇ ਸਫਲਤਾ ਹਾਸਿਲ ਕੀਤੀ ਹੈ ਜੋ ਕਿ ਸਾਡੇ ਲਈ ਮਾਣ ਦੀ ਗੱਲ ਹੈ |
ਪਿਛਲੀ ਖ਼ਬਰ ਸਿੱਧ ਬਾਬਾ ਰੌਲ ਦੇ ਸਥਾਨ 'ਤੇ ਸਾਲਾਨਾ ਮੇਲਾ ਕਰਵਾਇਆ ਅਗਲੀ ਖ਼ਬਰ ਰਾਜੂ ਖੰਨਾ ਵਲੋਂ ਬਡਗੁੱਜਰਾਂ ਵਿਖੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।