07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸਮਾਣਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ-ਡੀ. ਐੱਸ. ਪੀ. ਬਰਾੜ

ਅਜੀਤ ਡੈਸਕ 17-06-2025
ਸਮਾਣਾ, 16 ਜੂਨ (ਹਰਵਿੰਦਰ ਸਿੰਘ ਟੋਨੀ)-ਵਿਸ਼ਵ ਦੀ ਸਭ ਉੱਚੀ ਚੋਟੀ ਮਾਊਾਟ ਐਵਰੇਸਟ ਵਿਜੇਤਾ ਵਿਸ਼ਵ ਰਿਕਾਰਡ ਹੋਲਡਰ ਡੀ. ਐੱਸ. ਪੀ. ਫਤਹਿ ਸਿੰਘ ਬਰਾੜ ਨਾਲ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਂਝ ਕੇਂਦਰ ਤੇ ਜ਼ਿਲ੍ਹਾ ਯੁਵਾ ਸਾਂਝ ਕਮੇਟੀ, ਮੈਂਬਰ ਵੁਮੈਨ ਕੌਂਸਲਿੰਗ ਸੈੱਲ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨਸ਼ਾ-ਮੁਕਤ ਭਾਰਤ ਅਭਿਆਨ ਨੇ ਮੁਲਾਕਾਤ ਕੀਤੀ | ਇਸ ਮੌਕੇ ਫਤਹਿ ਸਿੰਘ ਬਰਾੜ ਨੇ ਕਿਹਾ ਕਿ ਸਮਾਣਾ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਰੈਲੀਆਂ, ਨੁੱਕੜ ਨਾਟਕ, ਸੈਮੀਨਾਰ, ਵਿਚਾਰ ਚਰਚਾ ਆਦਿ ਲੜੀਵਾਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ ਤੇ ਉਨ੍ਹਾਂ ਨੂੰ ਭਰਪੂਰ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਪਰਮਿੰਦਰ ਭਲਵਾਨ ਤੇ ਜਤਵਿੰਦਰ ਗਰੇਵਾਲ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਿਨੇ ਸ਼ਰਮਾ ਸੇਵਾਮੁਕਤ ਐਸ. ਡੀ. ਓ., ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਹਰਮਨਜੀਤ ਸਿੰਘ ਰੰਧਾਵਾ, ਲੱਕੀ ਹਰਦਾਸਪਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਈਰਾਨ-ਇਜ਼ਰਾਈਲ ਜੰਗ, ਭਾਰਤ ਦੇ ਵਪਾਰ 'ਤੇ ਪ੍ਰਭਾਵ ਦੀ ਸਮੀਖਿਆ ਕਰਨ ਲਈ ਸਰਕਾਰ ਹਿੱਤਧਾਰਕਾਂ ਨਾਲ ਮੀਟਿੰਗ ਕਰੇਗੀ ਅਗਲੀ ਖ਼ਬਰ ਸਿੱਧ ਬਾਬਾ ਰੌਲ ਦੇ ਸਥਾਨ 'ਤੇ ਸਾਲਾਨਾ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।