02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕੇਂਦਰੀ ਗੁਰਦੁਆਰਾ ਸਿੰਘ ਸਭਾ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਝੀਂਡਾ ਦਾ ਸਨਮਾਨ

ਅਜੀਤ ਡੈਸਕ 18-06-2025
ਰਾਜਪੁਰਾ, 17 ਜੂਨ (ਜੀ.ਪੀ. ਸਿੰਘ)-ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਸਮੇਤ ਸਮੂਹ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਜਗਦੀਸ਼ ਸਿੰਘ ਝੀਂਡਾ ਨੂੰ ਕੁਰੂਕਸ਼ੇਤਰ ਵਿਖੇ ਉਨ੍ਹਾਂ ਦੇ ਦਫ਼ਤਰ ਵਿਚ ਪਹੁੰਚ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਜਥੇਦਾਰ ਝੀਂਡਾ ਨੇ ਭਾਈ ਕੰਗ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਨ ਉਪਰੰਤ ਕਿਹਾ ਕਿ ਸਿਰੋਪਾਓ ਦੀ ਦਾਤ ਗੁਰੂ ਸਾਹਿਬ ਦੀ ਬਹੁਤ ਵੱਡੀ ਬਖ਼ਸ਼ਿਸ਼ ਹੈ | ਅੱਜ ਕੱਲ੍ਹ ਇਹ ਰਿਵਾਜ਼ ਚੱਲ ਗਿਆ ਹੈ ਕਿ ਆਮ ਅਤੇ ਅੱਜ ਕੱਲ੍ਹ ਦੇ ਸਿਆਸੀ ਲੋਕ ਸਿਰੋਪਾਓ ਪਾ ਕੇ ਸਨਮਾਨਿਤ ਕਰ ਰਹੀਆਂ ਹਨ | ਭਾਵੇਂ ਸਨਮਾਨਿਤ ਹੋਣ ਵਾਲੇ ਵਿਅਕਤੀ ਦੇ ਸਿਰ 'ਤੇ ਕੋਈ ਕੱਪੜਾ ਜਾਂ ਦਸਤਾਰ ਵੀ ਸਜੀ ਹੋਈ ਹੈ ਜਾਂ ਨਹੀਂ | ਇਸ ਨਾਲ ਪੰਥਕ ਮਰਿਆਦਾ ਨੂੰ ਠੇਸ ਪਹੁੰਚਦੀ ਹੈ | ਇਸ ਦੌਰਾਨ ਕੇਂਦਰੀ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਕੰਗ ਅਤੇ ਸਮੂਹ ਮੈਂਬਰਾਂ ਨੇ ਜਥੇਦਾਰ ਝੀਂਡਾ ਨੂੰ ਲੋਈ ਪਾ ਕੇ ਅਤੇ ਸ੍ਰੀ ਸਾਹਿਬ ਸੌਂਪ ਕੇ ਉਨ੍ਹਾਂ ਦਾ ਸਨਮਾਨ ਕੀਤਾ | ਇਸ ਮੌਕੇ ਭਾਈ ਅਬਰਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਅਪੀਲ ਕੀਤੀ ਹੈ ਕਿ ਉਨ੍ਹਾਂ ਵਲੋਂ ਵੀ ਆਮ ਲੋਕਾਂ ਨੂੰ ਅਤੇ ਸਿਆਸੀ ਲੋਕਾਂ ਵੱਲੋਂ ਸਿਰੋਪਾਓ ਪਾਉਣ ਤੇ ਪਾਬੰਦੀ ਲਗਾਉਣੀ ਚਾਹੀਦੀ ਹੈ | ਇਸ ਮੌਕੇ ਕਿ੍ਪਾਲ ਸਿੰਘ ਭੰਗੂ, ਇਕਬਾਲ ਸਿੰਘ ਸੱਭਰਵਾਲ, ਮੈਨੇਜਰ ਰਮਿੰਦਰ ਸਿੰਘ, ਪਿ੍ੰਸੀਪਲ ਕੁਲਵੰਤ ਸਿੰਘ, ਭਾਈ ਕੁਲਦੀਪ ਸਿੰਘ ਸਮੇਤ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਬਲਾਕ ਕਾਂਗਰਸ ਸਨੌਰ ਦੀ ਮੀਟਿੰਗ ਹੋਈ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਦੀ ਅਗਵਾਈ 'ਚ 'ਆਪ' ਵਰਕਰਾਂ ਦਾ ਵੱਡਾ ਕਾਫ਼ਲਾ ਹੋਇਆ ਲੁਧਿਆਣਾ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।