02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਵਰ੍ਹੇਗੰਢ ਮੌਕੇ ਬੂਟੇ ਲਗਾਏ

ਅਜੀਤ ਡੈਸਕ 18-06-2025
ਸੰਘੋਲ, 17 ਜੂਨ (ਗੁਰਨਾਮ ਸਿੰਘ ਚੀਨਾ)-ਅਮਰਾਲਾ ਵਾਸੀ ਜਸਪਾਲ ਸਿੰਘ ਅਤੇ ਪਰਮਜੀਤ ਕੌਰ ਵਲੋਂ ਆਪਣੇ ਵਿਆਹ ਦੀ 34ਵੀਂ ਵਰ੍ਹੇਗੰਢ ਬੂਟੇ ਲਗਾ ਕੇ ਮਨਾਈ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਵੇਖਦੇ ਹੋਏ ਜ਼ਰੂਰੀ ਹੋ ਗਿਆ ਹੈ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਮੌਸਮੀ ਤਬਦੀਲੀਆਂ ਤੋਂ ਬਚਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ | ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਖੁਸ਼ੀ-ਖੇੜੇ ਮੌਕੇ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਕੀਤੀ ਜਾਵੇ | ਇਸ ਮੌਕੇ ਮੌਜੂਦ ਸਾਬਕਾ ਸਰਪੰਚ ਬਲਬੀਰ ਸਿੰਘ ਖੰਟ, ਅਮਰੀਕ ਸਿੰਘ, ਦਲਵੀਰ ਸਿੰਘ ਰੋਡਾ, ਦਿਲਵਾਗ ਸਿੰਘ ਬਾਰਾ, ਭੀਮ ਸਿੰਘ, ਗੁਰਮੀਤ ਸਿੰਘ ਤੇ ਮਨਪ੍ਰੀਤ ਸਿੰਘ ਨੇ ਉਕਤ ਕਾਰਜ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਜਲ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਇਕ ਨਵੀਂ ਟੈਂਕੀ ਦਾ ਛੇਤੀ ਹੀ ਹੋਵੇਗਾ ਨਿਰਮਾਣ-ਕਾਰਜ ਸਾਧਕ ਅਫ਼ਸਰ ਅਗਲੀ ਖ਼ਬਰ ਬਲਾਕ ਕਾਂਗਰਸ ਸਨੌਰ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।