01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਨੌਜਵਾਨ 'ਤੇ ਹਮਲਾ ਕਰਕੇ ਗੁੱਟ ਵੱਢਣ ਵਾਲਾ ਮੁਲਜ਼ਮ ਪੁਲਿਸ ਨੇ ਕੀਤਾ ਗਿ੍ਫ਼ਤਾਰ

ਅਜੀਤ ਡੈਸਕ 18-06-2025
ਮੰਡੀ ਗੋਬਿੰਦਗੜ੍ਹ, 17 ਜੂਨ (ਰਾਜੇਸ਼ ਸ਼ਰਮਾ, ਇਕਬਾਲ ਸੰਧੂ)-ਬੀਤੇ ਕੱਲ੍ਹ ਨਿਹੰਗ ਸਿੰਘ ਦਾ ਬਾਣਾ ਪਹਿਨੇ ਵਿਅਕਤੀ ਵਲੋਂ ਇਕ ਨੌਜਵਾਨ 'ਤੇ ਹਮਲਾ ਕਰਕੇ ਉਸ ਦਾ ਗੁੱਟ ਵੱਢ ਦੇਣ ਦੀ ਵਾਪਰੀ ਘਟਨਾ ਸਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਕਥਿਤ ਦੋਸ਼ੀ ਕਰਨਵੀਰ ਸਿੰਘ ਉਰਫ਼ ਲਵਲੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ਼ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਕਤ ਘਟਨਾ ਦੌਰਾਨ ਪੀੜਤ ਨੌਜਵਾਨ ਦਾ ਦੂਜਾ ਹੱਥ ਵੀ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ ਸੀ, ਜਿਸ ਦੀ ਗੰਭੀਰ ਹਾਲਾਤ ਨੂੰ ਦੇਖਦੇ ਹੋਏ ਉਸ ਨੂੰ ਸਰਕਾਰੀ ਹਸਪਤਾਲ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਜਾਂਚ) ਰਾਕੇਸ਼ ਯਾਦਵ ਨੇ ਦੱਸਿਆ ਕਿ ਉਕਤ ਘਟਨਾ ਦੇ ਤੁਰੰਤ ਬਾਅਦ ਪੁਲਿਸ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਜਿਸ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਕਪਤਾਨ ਪੁਲਿਸ ਨੇ ਦੱਸਿਆ ਕਿ ਮੁਢਲੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਕਰਨਵੀਰ ਸਿੰਘ ਲਵਲੀ ਨੇ ਛੇ ਮਹੀਨੇ ਪਹਿਲਾਂ ਹੀ ਨਿਹੰਗ ਸਿੰਘ ਦਾ ਬਾਣਾ ਪਾਇਆ ਸੀ, ਉਸ ਤੋਂ ਬਾਅਦ ਉਹ ਨਿਹੰਗ ਸਿੰਘ ਦੇ ਬਾਣੇ ਵਿਚ ਲੋਕਾਂ ਨੂੰ ਡਰਾ ਧਮਕਾ ਕੇ ਕਥਿੱਤ ਤੌਰ 'ਤੇ ਪੈਸੇ ਦੀ ਵਸੂਲੀ ਕਰਨ ਲੱਗ ਪਿਆ ਸੀ, ਬੀਤੇ ਕੱਲ੍ਹ ਵੀ ਉਸ ਵਲੋਂ ਪੀੜਤ ਜਤਿਨ ਡਰੈਗਨ ਤੋਂ ਪੈਸੇ ਦੀ ਮੰਗ ਕੀਤੀ ਗਈ ਸੀ, ਇਸ ਤੋਂ ਬਾਅਦ ਡਰੈਗਨ ਤੇ ਲਵਲੀ ਵਿਚਕਾਰ ਝਗੜਾ ਹੋ ਗਿਆ ਅਤੇ ਲਵਲੀ ਨੇ ਡਰੈਗਨ 'ਤੇ ਤੇਜ਼ਧਾਰ ਹਥਿਆਰ ਤਲਵਾਰ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਦੀ ਗੰਭੀਰ ਹਾਲਾਤ ਨੂੰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਸੀ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਐੱਸ. ਪੀ. (ਡੀ). ਰਾਕੇਸ਼ ਯਾਦਵ ਨੇ ਦੱਸਿਆ ਕਿ ਕਥਿਤ ਦੋਸ਼ੀ ਕਰਨਵੀਰ ਸਿੰਘ ਲਵਲੀ ਦੀ ਮੈਡੀਕਲ ਰਿਪੋਰਟ ਵਿਚ ਇਹ ਅਹਿਮ ਖੁਲਾਸਾ ਹੋਇਆ ਹੈ ਕਿ ਉਹ ਖੁਦ ਵੀ ਨਸ਼ਾ ਕਰਨ ਦਾ ਆਦੀ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਡੀ. ਐੱਸ. ਪੀ. ਅਮਲੋਹ ਗੁਰਦੀਪ ਸਿੰਘ, ਐੱਸ. ਐੱਚ. ਓ. ਥਾਣਾ ਮੰਡੀ ਗੋਬਿੰਦਗੜ੍ਹ ਮਨਪ੍ਰੀਤ ਸਿੰਘ ਦਿਓਲ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਵੀ ਮੌਜੂਦ ਸਨ |
ਪਿਛਲੀ ਖ਼ਬਰ ਪ੍ਰੀਤ ਨਗਰ ਨਿਵਾਸੀਆਂ ਨੇ ਗਲੀ ਦੀ ਮਾੜੀ ਹਾਲਤ ਸੰਬੰਧੀ ਡਿਪਟੀ ਮੇਅਰ ਨੰੂ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਅਨਾਜ ਮੰਡੀ ਅਮਲੋਹ 'ਚ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਕਰ ਰਹੀ ਹੈ ਕਿਸਾਨਾਂ ਦਾ ਆਰਥਿਕ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।