01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਉਪ ਚੋਣ ਹਾਰਨ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਪੁੱਠੀ ਗਿਣਤੀ ਸ਼ੁਰੂ ਹੋਵੇਗੀ-ਧਾਲੀਵਾਲ

ਅਜੀਤ ਡੈਸਕ 18-06-2025
ਮੰਡੀ ਗੋਬਿੰਦਗੜ੍ਹ, 17 ਜੂਨ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਅਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ ਅਤੇ ਉਦਯੋਗਪਤੀ ਪਰਮਿੰਦਰ ਸਿੰਘ ਸਲਾਣਾ ਨੇ ਦਾਅਵਾ ਕੀਤਾ ਕਿ ਲੁਧਿਆਣਾ ਪੱਛਮੀ ਹਲਕੇ ਦੀ ਹੋਣ ਵਾਲੀ ਉਪ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵੱਡੇ ਬਹੁਮਤ ਨਾਲ ਜਿੱਤ ਦਰਜ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਵਿਚ ਪਾਉਣਗੇ | ਮੰਡੀ ਗੋਬਿੰਦਗੜ੍ਹ ਦੇ ਖੰਨਾ ਸਾਈਡ ਸਥਿਤ ਜੀ.ਟੀ.ਐਲ ਸਟੀਲ ਇੰਡਸਟਰੀਜ਼ ਵਿਖੇ ਸਾਡੇ ਇਸ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਤੋਂ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਹਲਕੇ ਦੇ ਵੋਟਰਾਂ ਨਾਲ ਫਿਰ ਤੋਂ ਝੂਠੇ ਵਾਅਦੇ ਕੀਤੇ ਜਾ ਰਹੇ ਹਨ, ਪਰ ਇਸ ਸਭ ਦੇ ਬਾਵਜੂਦ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਮੰੂਹ ਦੇਖਣਾ ਪਵੇਗਾ ਅਤੇ ਇਸ ਹਾਰ ਨਾਲ ਆਮ ਆਦਮੀ ਪਾਰਟੀ ਦੀ ਦਿੱਲੀ ਦੀ ਤਰ੍ਹਾਂ ਪੰਜਾਬ ਵਿਚ ਵੀ ਪੁੱਠੀ ਗਿਣਤੀ ਸ਼ੁਰੂ ਹੋ ਜਾਵੇਗੀ, ਕਿਉਂਕਿ ਹਲਕੇ ਦੇ ਵੋਟਰਾਂ ਦਾ ਝੁਕਾਅ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲ ਹੈ | ਇਸ ਮੌਕੇ ਸ. ਧਾਲੀਵਾਲ ਨੇ ਪਿਛਲੇ ਦਿਨੀਂ ਅਹਿਮਦਾਬਾਦ ਗੁਜਰਾਤ ਵਿਖੇ ਹਵਾਈ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਸੈਂਕੜੇ ਯਾਤਰੀਆਂ ਦੀਆਂ ਜਾਨਾਂ ਚਲੇ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸਰਕਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ, ਰਣਜੀਤ ਸਿੰਘ ਘੋਲਾ, ਪਰਮਿੰਦਰ ਸਿੰਘ ਸਲਾਣਾ, ਗੁਰਮੀਤ ਸਿੰਘ ਕੁੰਭੜਾ ਅਤੇ ਸੱਜਣ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹੁਣ ਆਮ ਆਦਮੀ ਕਲੀਨਿਕਾਂ 'ਚ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣਗੀਆਂ ਸਿਹਤ ਸੇਵਾਵਾਂ-ਸਿਵਲ ਸਰਜਨ ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਸਾਲਾਨਾ ਗੁਰਮਤਿ ਸੰਗੀਤ ਕਾਰਜਸ਼ਾਲਾ ਦੇ ਦੂਜੇ ਦਿਨ ਵਿਸ਼ਵ ਪ੍ਰਸਿੱਧ ਤਬਲਾਵਾਦਕ ਰਿੰਪਾ ਸ਼ਿਵਾ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।