01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਬਲਾਕ ਕਾਂਗਰਸ ਖਮਾਣੋਂ ਦੀ ਮੀਟਿੰਗ ਹੋਈ

ਅਜੀਤ ਡੈਸਕ 18-06-2025
ਖਮਾਣੋਂ, 17 ਜੂਨ (ਜੋਗਿੰਦਰ ਪਾਲ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਕਾਂਗਰਸ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਦੀ ਪ੍ਰਧਾਨਗੀ ਹੇਠ ਸ੍ਰੀ ਸ਼ਕਤੀ ਧਰਮਸ਼ਾਲਾ ਖਮਾਣੋਂ ਵਿਖੇ ਹੋਈ, ਜਿਸ ਵਿਚ ਸੰਸਦ ਮੈਂਬਰ ਡਾ. ਅਮਰ ਸਿੰਘ, ਡਾ. ਸਿਕੰਦਰ ਸਿੰਘ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਕਸਤੂਰੀ ਲਾਲ ਮਿੰਟੂ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਡਾ. ਅਮਰ ਸਿੰਘ ਨੇ ਆਪਣੇ ਸੰਬੋਧਨ ਵਿਚ ਹਾਜ਼ਰ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਇੱਕਮੁਠਤਾ ਨਾਲ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਹੋਣ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ ਜਾ ਸਕੇ | ਕਸਤੂਰੀ ਲਾਲ ਮਿੰਟੂ ਨੇ ਮੀਟਿੰਗ ਵਿਚ ਸ਼ਾਮਿਲ ਆਗੂਆਂ ਤੇ ਵਰਕਰਾਂ ਨਾਲ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਭਾਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਿਹਾ ਕਿ ਬੂਥ ਪੱਧਰ ਦੀਆਂ ਕਮੇਟੀਆਂ ਦੀਆਂ ਸੂਚੀ ਬਣਾ ਕੇ ਕਾਂਗਰਸ ਹਾਈਕਮਾਂਡ ਨੂੰ ਭੇਜੀਆਂ ਜਾਣਗੀਆਂ | ਬਲਾਕ ਖਮਾਣੋਂ ਦੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਵੀ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ ਅਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਪੋ-ਆਪਣੇ ਵਿਚਾਰ ਰੱਖੇ ਗਏ | ਮੀਟਿੰਗ ਦੌਰਾਨ ਬਲਾਕ ਕਾਂਗਰਸ ਵਲੋਂ ਡਾ. ਅਮਰ ਸਿੰਘ ਅਤੇ ਨਵ-ਨਿਯੁਕਤ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੁਰਿੰਦਰ ਸਿੰਘ ਰਾਮਗੜ੍ਹ ਨੇ ਨਿਭਾਈ | ਇਸ ਮੌਕੇ ਸੀਨੀਅਰ ਕਾਂਗਰਸੀ ਹਰਬੰਸ ਸਿੰਘ ਪੰਧੇਰ, ਸੁਰਿੰਦਰ ਸਿੰਘ ਰਾਮਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਡਾ. ਨਰੇਸ਼ ਚੌਹਾਨ, ਅਮਨਦੀਪ ਕੌਰ ਢੋਲੇਵਾਲ, ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ, ਵਰਿੰਦਰਪਾਲ ਸਿੰਘ ਵਿੰਕੀ, ਅਮੀ ਚੰਦ ਭਟੇੜੀ, ਸਾਬਕਾ ਕਮਾਡੈਂਟ ਪ੍ਰੀਤਮ ਸਿੰਘ ਬਾਜਵਾ, ਰਵਿੰਦਰ ਸਿੰਘ ਮਨੈਲਾ, ਨੰਬਰਦਾਰ ਨੱਥੂ ਰਾਮ ਨੰਗਲ, ਬੂਟਾ ਸਿੰਘ ਖਮਾਣੋਂ, ਪਰਵੀਨ ਰਾਣਾ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ, ਪਰਮਿੰਦਰ ਕੌਰ ਕੰਗ, ਮਨਮੋਹਨ ਸਿੰਘ ਕੰਗ, ਕੌਂਸਲਰ ਗੁਰਿੰਦਰ ਸਿੰਘ ਸੋਨੀ, ਨਰਿੰਦਰ ਸ਼ਰਮਾ ਸਾਬਕਾ ਵਾਈਸ ਚੇਅਰਮੈਨ ਬਲਾਕ ਸੰਮਤੀ, ਮਨੋਜ ਭਾਰਦਵਾਜ, ਨਾਜਰ ਸਿੰਘ ਰੱਤੋਂ, ਗੁਰਚਰਨ ਸਿੰਘ ਚੰਨੀ, ਨਾਜਰ ਸਿੰਘ ਭਾਂਬਰੀ, ਹਰਪਿੰਦਰ ਸਿੰਘ, ਅਵਤਾਰ ਸਿੰਘ ਬਰਵਾਲੀ, ਰਿਤਿਕ ਖਮਾਣੋਂ, ਗੁਰਸੇਵਕ ਸਿੰਘ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਟੀਮ ਵਲੋਂ ਐਮ. ਬੀ. ਬੀ. ਐਸ. ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪਿੰਡ ਬਧੌਛੀ ਵਿਖੇ 'ਰੁੱਖ ਲਗਾਓ' ਮੁਹਿੰਮ ਦੀ ਸ਼ੁਰੂਆਤ 21 ਨੂੰ , ਤਿਆਰੀਆਂ ਜ਼ੋਰਾਂ 'ਤੇ-ਡਾ. ਲਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।