30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਬਸਪਾ ਦੀ ਸਮੀਖਿਆ ਮੀਟਿੰਗ ਵਿਚ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਈ ਚਰਚਾ

ਅਜੀਤ ਡੈਸਕ 18-06-2025
ਫ਼ਤਹਿਗੜ੍ਹ ਸਾਹਿਬ, 17 ਜੂਨ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਸ਼ੁਰੂ ਕੀਤੀ ਮੁਹਿੰਮ 'ਪੰਜਾਬ ਸੰਭਾਲੋ ਲਹਿਰ' ਨੂੰ ਘਰ-ਘਰ ਤਕ ਪਹੁੰਚਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਲਈ ਇਕ ਅਹਿਮ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋਂ ਦੀ ਰਹਿਨੁਮਾਈ ਹੇਠ ਹੋਈ ਜਿਸ ਵਿਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਵਿਪਲ ਕੁਮਾਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਜਿੱਥੇ ਪਾਰਟੀ ਵਲੋਂ ਸ਼ੁਰੂ ਕੀਤੀ 'ਪੰਜਾਬ ਸੰਭਾਲੋ ਲਹਿਰ' ਦੀ ਸਮੀਖਿਆ ਕੀਤੀ ਗਈ ਉੱਥੇ ਹੀ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਰ ਲੈਣ ਲਈ ਲਾਮਬੰਦ ਕੀਤਾ ਗਿਆ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਕੋਆਰਡੀਨੇਟਰ ਵਿਪਲ ਕੁਮਾਰ ਨੇ ਕਿਹਾ ਕਿ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ 'ਚੋਂ ਨਸ਼ਿਆਂ ਦਾ ਖ਼ਾਤਮਾ ਕਰਨ 'ਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈਆਂ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ ਫਗਵਾੜੇ ਦੀ ਧਰਤੀ ਤੋਂ 15 ਮਾਰਚ ਨੂੰ ਸ਼ੁਰੂ ਕੀਤੀ ਮੁਹਿੰਮ 'ਪੰਜਾਬ ਸੰਭਾਲੋ ਲਹਿਰ' ਤੋਂ ਬਾਅਦ ਹੀ ਮੌਜੂਦਾ 'ਆਪ' ਸਰਕਾਰ ਦੁਆਰਾ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ, ਪਰ ਇਸ ਦੇ ਬਾਵਜੂਦ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਰਹੀ ਹੈ | ਜਿਸ ਕਰਕੇ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਿਵਾਏ ਸਿਆਸੀ ਡਰਾਮੇਬਾਜ਼ੀ ਤੋਂ ਵੱਧ ਹੋਰ ਕੁਝ ਨਹੀਂ | ਪੰਜਾਬ ਵਿਚ ਬਸਪਾ ਦੀ ਸਰਕਾਰ ਬਣਨ 'ਤੇ ਅਜਿਹੀਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ ਜਿਸ ਨਾਲ ਪੰਜਾਬ ਕਰਜ਼ਾ ਮੁਕਤ ਹੋਣ ਦੇ ਨਾਲ-ਨਾਲ ਖ਼ੁਸ਼ਹਾਲੀ ਵੱਲ ਵੀ ਵਧੇਗਾ | ਇਸ ਮੌਕੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋਂ ਨੇ ਕੇਂਦਰੀ ਕੋਆਰਡੀਨੇਟਰ ਵਿਪਲ ਕੁਮਾਰ ਸਮੇਤ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਬਜਹੇੜੀ ਤੇ ਗੁਰਮੀਤ ਸਿੰਘ ਚੋਬਦਾਰਾਂ ਸੂਬਾ ਸਕੱਤਰ, ਭਜਨਾ ਰਾਮ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਕੋਆਰਡੀਨੇਟਰ ਰਾਮ ਚੰਦ ਤੇ ਸਰਦਾਰਾ ਸਿੰਘ ਨਬੀਪੁਰ, ਗੁਰਮੀਤ ਸਿੰਘ ਭੱਦਲਥੂਹਾ ਜ਼ਿਲ੍ਹਾ ਮੀਤ ਪ੍ਰਧਾਨ, ਗਗਨਦੀਪ ਸਿੰਘ ਸੁਹਾਗਹੇੜੀ ਜਨਰਲ ਸਕੱਤਰ, ਰਾਜਿੰਦਰ ਸਿੰਘ ਨਸਰਾਲੀ, ਸ਼ੇਰ ਸਿੰਘ ਮੈਣ ਮਾਜਰੀ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਜੇ.ਈ ਹਲਕਾ ਇੰਚਾਰਜ ਬਸੀ ਪਠਾਣਾਂ, ਕੁਲਵੰਤ ਸਿੰਘ ਪਾਂਧੀ ਜ਼ਿਲ੍ਹਾ ਮੀਡੀਆ ਇੰਚਾਰਜ, ਮਾਸਟਰ ਮੋਹਨ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਲੈਕ. ਨਾਹਰ ਸਿੰਘ, ਪਾਲ ਸਿੰਘ ਨਲੀਨੀ, ਮਨਦੀਪ ਸਿੰਘ ਰੰਧਾਵਾ, ਪਰਮਿੰਦਰ ਸਿੰਘ ਤਰਖਾਣਮਾਜਰਾ, ਜੋਗਿੰਦਰ ਸਿੰਘ ਹਰਲਾਲਪੁਰ, ਅਮਰਜੀਤ ਸਿੰਘ ਜੱਲ੍ਹਾ, ਮੇਜਰ ਸਿੰਘ ਚਨਾਰਥਲ, ਹਰਭਜਨ ਸਿੰਘ ਪਨੈਚਾਂ, ਸ਼ੇਰ ਸਿੰਘ ਸਾਨੀਪੁਰ, ਚਰਨ ਸਿੰਘ ਸਰਹਿੰਦ, ਸੁਨੀਸ਼ ਕੁਮਾਰ ਸੰਘੋਲ, ਛੋਟਾ ਸਿੰਘ ਨੰਦਪੁਰ ਕੇਸ਼ੋਂ, ਸੁਖਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਸ਼ਾਮਿਲ ਸਨ |
ਪਿਛਲੀ ਖ਼ਬਰ ਵਿਧਾਇਕ ਨੇ ਬਸੀ ਪਠਾਣਾਂ 'ਚ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਲਈ ਨੀਂਹ ਪੱਥਰਾਂ ਦੀ ਕੀਤੀ ਘੁੰਡ ਚੁਕਾਈ ਅਗਲੀ ਖ਼ਬਰ ਅਵਾਰਾ ਪਸ਼ੂਆਂ ਦੇ ਝੁੰਡ ਰੁੱਖ ਲਗਾਉਣ ਦੀ ਮੁਹਿੰਮ ਲਈ ਬਣੇ ਵੱਡੀ ਮੁਸੀਬਤ- ਕੈਪਟਨ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।