04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਿਵਲ ਸਰਜਨ ਨੇ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 20-06-2025
ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹੇੇ ਅੰਦਰ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤੋਂ ਇਲਾਵਾ 'ਟੀ.ਬੀ. ਮੁਕਤ ਭਾਰਤ ਅਭਿਆਨ' ਤਹਿਤ ਚਲਾਈ ਗਈ ਵਿਸ਼ੇਸ਼ ਮੁਹਿੰਮ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਿਲੇ੍ਹ ਦੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਡਾ.ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਅੰਦਰ ਚਲਾਈ ਗਈ ਟੀ.ਬੀ. ਵਿਰੋਧੀ ਮੁਹਿੰਮ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪਹਿਲੇ ਸਥਾਨ 'ਤੇ ਰਿਹਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਟੀ.ਬੀ. ਅਫਸਰ ਡਾ. ਦਮਨਜੀਤ ਕੌਰ ਦੀ ਅਗਵਾਈ ਵਿਚ ਸਮੁੱਚੀ ਟੀਮ ਵਲੋਂ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਤਨਦੇਹੀ ਨਾਲ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਸਨ, ਜਿਸ ਕਰਕੇ ਸੂਬੇ ਭਰ ਵਿਚ ਜ਼ਿਲ੍ਹਾ ਪਹਿਲੇ ਸਥਾਨ 'ਤੇ ਰਿਹਾ | ਉਨ੍ਹਾਂ ਜ਼ਿਲ੍ਹਾ ਸਿਹਤ ਵਿਭਾਗ ਵਿਚ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਸਿਹਤ ਸੰਸਥਾਵਾਂ ਵਿਚ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਨੂੰ ਵੱਧ ਤੋਂ ਵੱਧ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਅਤੇ ਮਰੀਜ਼ਾਂ ਦੀ ਹਰ ਪੱਖ ਤੋਂ ਹਰ ਸੰਭਵ ਸਹਾਇਤਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਮਰੀਜ਼ਾਂ ਨਾਲ ਚੰਗਾ ਵਿਵਹਾਰ ਰੱਖਿਆ ਜਾਵੇ ਅਤੇ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਦੀਪ ਸਿੰਘ, ਡੀ.ਪੀ.ਐਮ. ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਦਲਜੀਤ ਕੌਰ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਲਟਾਲ ਤੇ ਪੰਚਤਰਨੀ 'ਚ ਸਾਲਾਨਾ ਭੰਡਾਰੇ ਲਈ ਰਾਸ਼ਨ ਸਮਗਰੀ ਤੇ ਸਾਮਾਨ ਦੇ ਟਰੱਕ ਰਵਾਨਾ ਅਗਲੀ ਖ਼ਬਰ ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।