04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸੰਘੋਲ 'ਚ ਧਰਨੇ ਨੂੰ ਲੈ ਕੇ ਸਾਂਝਾ ਮੁਲਾਜ਼ਮ ਮੰਚ ਨੇ ਕੀਤੀ ਲਾਮਬੰਦੀ ਸ਼ੁਰੂ

ਅਜੀਤ ਡੈਸਕ 20-06-2025
ਸੰਘੋਲ, 19 ਜੂਨ (ਪਰਮਵੀਰ ਸਿੰਘ ਧਨੋਆ)-ਸਿਹਤ ਵਿਭਾਗ ਨਾਲ ਸੰਬੰਧਿਤ ਸਾਂਝਾ ਮੁਲਾਜ਼ਮ ਮੰਚ (ਸੀ.ਐੱਚ.ਓ. ਅਤੇ ਮਲਟੀਪਰਪਜ਼ ਕਾਡਰ) ਵਲੋਂ ਬੀਤੇ ਦਿਨੀਂ ਪ੍ਰਾਇਮਰੀ ਹੈਲਥ ਸੈਂਟਰ ਸੰਘੋਲ ਵਿਖੇ ਮੀਟਿੰਗ ਕੀਤੀ ਗਈ | ਜਿਸ ਦੌਰਾਨ ਵਿਭਾਗ ਦੇ ਬਲਾਕ ਅਤੇ ਜ਼ਿਲ੍ਹਾ ਅਧਿਕਾਰੀਆਂ ਵਲੋਂ ਸਿਹਤ ਕਰਮੀਆਂ ਦੀਆਂ ਦਰਪੇਸ਼ ਮੰਗਾਂ/ਮੁਸ਼ਕਿਲਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਦੇ ਦਫ਼ਤਰ ਨਾਲ ਸੰਪਰਕ ਕਰਨ ਦੇ ਬਾਵਜੂਦ ਮੀਟਿੰਗ ਨਹੀਂ ਲੈ ਰਹੇ, ਜਦੋਂਕਿ ਬਲਾਕ ਵਲੋਂ ਵਾਅਦੇ ਅਨੁਸਾਰ ਪਹਿਲਾਂ ਹੋਈ ਮੀਟਿੰਗ ਦੌਰਾਨ ਦਿੱਤੇ ਗਏ ਮੰਗ ਪੱਤਰ ਦਾ ਲਿਖਤੀ ਜਵਾਬ ਦੇਣਾ ਵੀ ਜ਼ਰੂਰੀ ਨਹੀਂ ਸਮਝਿਆ ਗਿਆ | ਜਿਸ ਕਾਰਨ ਪ੍ਰਾਇਮਰੀ ਹੈਲਥ ਸੈਂਟਰ ਵਿਖੇ 3 ਜੁਲਾਈ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ | ਮਸਲੇ ਬਾਰੇ ਗੱਲਬਾਤ ਕਰਦਿਆਂ ਲਖਵਿੰਦਰ ਸਿੰਘ ਭੁੱਟਾ ਜ਼ਿਲ੍ਹਾ ਪ੍ਰਧਾਨ ਹੈਲਥ ਇੰਪਲਾਈਜ਼ ਯੂਨੀਅਨ ਨੇ ਕਿਹਾ ਕਿ ਅਧਿਕਾਰੀਆਂ ਦੀ ਵਧੀਕੀ ਅਤੇ ਮੁਲਾਜ਼ਮਾਂ ਪ੍ਰਤੀ ਮਾੜੇ ਵਤੀਰੇ ਕਾਰਨ ਜਥੇਬੰਦੀ ਨੂੰ ਧਰਨੇ ਦਾ ਫ਼ੈਸਲਾ ਲੈਣਾ ਪਿਆ | ਉਨ੍ਹਾਂ ਦੱਸਿਆ ਕਿ ਧਰਨੇ ਨੂੰ ਜ਼ਿਲ੍ਹੇ ਦੀਆਂ ਸਮੂਹ ਸਿਹਤ ਵਿਭਾਗ ਨਾਲ ਜੁੜੀਆਂ ਬਲਾਕ ਪੱਧਰੀ ਜਥੇਬੰਦੀਆਂ ਵਲੋਂ ਸਮਰਥਨ ਹਾਸਿਲ ਹੋ ਰਿਹਾ ਹੈ | ਸੰਬੰਧਿਤ ਜਥੇਬੰਦੀਆਂ ਸੰਘੋਲ 'ਚ ਦਿੱਤੇ ਜਾਣ ਵਾਲੇ ਧਰਨੇ 'ਚ ਸ਼ਮੂਲੀਅਤ ਕਰਨਗੀਆਂ | ਆਗੂ ਨੇ ਕਿਹਾ ਕਿ ਮਸਲੇ ਬਾਰੇ ਸੂਬਾ ਪੱਧਰੀ ਆਗੂਆਂ ਨੂੰ ਜਾਣੂ ਕਰਵਾਇਆ ਗਿਆ ਹੈ | ਜੇਕਰ ਹਾਲਾਤ ਨਾ ਬਦਲੇ ਤਾਂ ਸੂਬਾ ਕਮੇਟੀ ਐਕਸ਼ਨ ਲਵੇਗੀ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਭਲਕੇ ਮਨਾਇਆ ਜਾਵੇਗਾ-ਹਰਪ੍ਰੀਤ ਸਿੰਘ ਅਗਲੀ ਖ਼ਬਰ ਡੀ.ਬੀ.ਯੂ. ਵਿਖੇ ਨਤੀਜਾ-ਆਧਾਰਿਤ ਸਿੱਖਿਆ ਅਤੇ ਐਨ.ਈ.ਪੀ. 2020 'ਤੇ ਆਨਲਾਈਨ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।