04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਅੰਤਰਰਾਸ਼ਟਰੀ ਯੋਗ ਦਿਵਸ ਭਲਕੇ ਮਨਾਇਆ ਜਾਵੇਗਾ-ਹਰਪ੍ਰੀਤ ਸਿੰਘ

ਅਜੀਤ ਡੈਸਕ 20-06-2025
ਫ਼ਤਹਿਗੜ੍ਹ ਸਾਹਿਬ, 19 ਜੂਨ (ਰਾਜਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਹੇਠ 21 ਜੂਨ ਨੂੰ ਸਵੇਰੇ 6 ਤੋਂ 7 ਵਜੇ ਤੱਕ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੇ ਜਮਨੇਜ਼ੀਅਮ ਹਾਲ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ | ਇਸ ਦਿਵਸ ਮੌਕੇ ਆਯੋਜਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਵਜੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਨੇ ਕੀਤੀ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰੀ ਵਾਰਡਾਂ ਵਿਖੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਨਿਯਮਤ ਤੌਰ 'ਤੇ ਸਵੇਰ ਤੋਂ ਸ਼ਾਮ ਤੱਕ ਯੋਗ ਦੇ 180 ਮੁਫ਼ਤ ਸੈਸ਼ਨ ਲੱਗ ਰਹੇ ਹਨ | ਏ.ਡੀ.ਸੀ ਨੇ ਦੱਸਿਆ ਕਿ ਹੋਰ ਬਲਾਕਾਂ ਵਿਚ ਵੀ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ, ਜਿਸ ਵਿਚ ਲੋਕਾਂ ਨੂੰ ਵਧ-ਚੜ੍ਹ ਕੇ ਸ਼ਾਮਿਲ ਹੋਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਅਮਲੋਹ ਦਾ ਯੋਗ ਕੈਂਪ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦਾ ਕੈਂਪ ਸੈਕਟਰ 20-ਡੀ, ਸ਼ਿਵ ਮੰਦਿਰ ਧਰਮਸ਼ਾਲਾ, ਨਿਊ ਸ਼ੁਭਾਸ਼ ਨਗਰ, ਬਸੀ ਪਠਾਣਾਂ ਦਾ ਕੈਂਪ ਆਈ.ਟੀ.ਆਈ ਗਰਾਊਾਡ ਅਤੇ ਖਮਾਣੋਂ ਦਾ ਕੈਂਪ ਉੱਚਾ ਗਾਓਾ ਦੇ ਸਰਕਾਰੀ ਕਾਲਜ ਲੜਕਿਆਂ ਦੇ ਗਰਾਊਾਡ ਵਿਖੇ ਲਗਾਇਆ ਜਾਵੇਗਾ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਅਰਵਿੰਦ ਗੁਪਤਾ, ਐਸ.ਡੀ.ਐਮ ਬਸੀ ਪਠਾਣਾਂ ਹਰਵੀਰ ਕੌਰ, ਐਸ.ਡੀ.ਐਮ ਅਮਲੋਹ ਚੇਤਨ ਬੰਗੜ, ਐਸ.ਡੀ.ਐਮ ਖਮਾਣੋਂ ਮਨਰੀਤ ਰਾਣਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਨਸ਼ਾ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਅਗਲੀ ਖ਼ਬਰ ਸੰਘੋਲ 'ਚ ਧਰਨੇ ਨੂੰ ਲੈ ਕੇ ਸਾਂਝਾ ਮੁਲਾਜ਼ਮ ਮੰਚ ਨੇ ਕੀਤੀ ਲਾਮਬੰਦੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।