04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯੂਥ ਅਕਾਲੀ ਦਲ ਹਰ ਨੌਜਵਾਨ ਤੱਕ ਪਹੁੰਚ ਕਰੇਗਾ-ਗਿੱਲ

ਅਜੀਤ ਡੈਸਕ 20-06-2025
ਅਮਲੋਹ, 19 ਜੂਨ (ਕੇਵਲ ਸਿੰਘ)-ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਯੂਥ ਵਲੋਂ ਹਰ ਨੌਜਵਾਨ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਨੌਜਵਾਨ ਸ਼ਕਤੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਥੱਲੇ ਇੱਕਠਾ ਕਰਕੇ ਪਾਰਟੀ ਨੂੰ ਹੋਰ ਮਜ਼ਬੂਤੀ ਦਿੱਤੀ ਜਾ ਸਕੇ | ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਪਾਰਟੀ ਦੀ ਭਰਤੀ ਮੁਹਿੰਮ ਦੌਰਾਨ ਵੀ ਵੱਡੀ ਗਿਣਤੀ ਨੌਜਵਾਨ ਮੈਂਬਰ ਬਣੇ, ਜਿਹੜੇ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ | ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ, ਕਿਉਂਕਿ ਪੰਜਾਬ ਦੇ ਲੋਕਾਂ ਨੇ ਜਿਹੜੀਆਂ ਉਮੀਦਾਂ ਨਾਲ 'ਆਪ' ਦੀ ਸਰਕਾਰ ਬਣਾਈ ਸੀ, ਉਹ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰ ਸਕੀ ਅਤੇ ਲੋਕ ਅੱਜ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਝੂਠ ਦਾ ਸਹਾਰਾ ਲੈ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੇ ਲੋਕ 2027 ਵਿਚ ਚੱਲਦਾ ਕਰ ਦੇਣਗੇ |
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ-'ਆਪ' ਆਗੂ ਅਗਲੀ ਖ਼ਬਰ ਨਸ਼ਾ ਕਰਨ ਦੇ ਦੋਸ਼ 'ਚ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।