04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ-'ਆਪ' ਆਗੂ

ਅਜੀਤ ਡੈਸਕ 20-06-2025
ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਪਿੰਡਾਂ 'ਚ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣ ਤੋਂ ਇਲਾਵਾ ਲੋਕਾਂ ਨੂੰ ਬਣਦੀਆਂ ਸਕੀਮਾਂ ਦੇ ਲਾਭ ਵੀ ਦਿੱਤੇ ਜਾ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਆਗੂ ਬੇਅੰਤ ਕੁਮਾਰ ਰੋਸ਼ਾ ਤੇ ਸਰਪੰਚ ਜਸਵੰਤ ਸਿੰਘ ਖੇੜੀ ਨੇ ਆਟਾ ਦਾਲ ਸਕੀਮ ਤਹਿਤ ਕਣਕ ਦੀ ਵੰਡ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | 'ਆਪ' ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਸੁਚੱਜੀ ਦੇਖ-ਰੇਖ ਹੇਠ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਵਿਚ ਪਿੰਡਾਂ ਦੀਆਂ ਫਿਰਨੀਆਂ ਤੋਂ ਇਲਾਵਾ ਇੰਟਰਲਾਕਿੰਗ ਗਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਲੋਕਾਂ ਨੂੰ ਵੱਡੇ ਪੱਧਰ ਤੇ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਤੋਂ ਇਲਾਵਾ ਸਿੱਖਿਆ ਦੇ ਖੇਤਰ 'ਚ ਵੀ ਵੱਡੀ ਕ੍ਰਾਂਤੀ ਲਿਆਈ ਜਾ ਰਹੀ ਹੈ ਤੇ ਸਰਕਾਰ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਤਹਿਤ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਵੱਡੇ ਪੱਧਰ 'ਤੇ ਨੱਥ ਪਾਈ ਜਾ ਰਹੀ ਹੈ ਤੇ ਜਿਸ ਸਦਕਾ ਲੋਕਾਂ 'ਚ ਸਰਕਾਰ ਦੇ ਕਾਰਜਾਂ ਪ੍ਰਤੀ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨਵਰ ਮੁਹੰਮਦ, ਸਨਦੀਪ ਕੌਰ, ਪਿ੍ਅੰਕਾ ਰਾਣੀ ਅਤੇ ਅਰਸ਼ਪ੍ਰੀਤ ਸਿੰਘ (ਸਾਰੇ ਪੰਚ), ਬਨਾਰਸੀ ਦਾਸ, ਜੈਮਲ ਸਿੰਘ, ਨੰਬਰਦਾਰ ਪ੍ਰਕਾਸ਼ ਸਿੰਘ, ਗੁਰਿੰਦਰ ਸਿੰਘ ਤੇ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਮਲੇਸ਼ੀਆ 'ਚ ਸਿੱਖਿਆ ਸੰਮੇਲਨ ਰਾਹੀਂ ਗੂੰਜੀ 'ਆਪਣਾ ਪੰਜਾਬ' ਦੀ ਆਵਾਜ਼ ਅਗਲੀ ਖ਼ਬਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯੂਥ ਅਕਾਲੀ ਦਲ ਹਰ ਨੌਜਵਾਨ ਤੱਕ ਪਹੁੰਚ ਕਰੇਗਾ-ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।