15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕਾਲੋਨੀ 'ਚ ਬਿਜਲੀ ਮੀਟਰਾਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੇ ਵਿਧਾਇਕ ਨੂੰੰ ਕੀਤੀ ਅਪੀਲ

ਅਜੀਤ ਡੈਸਕ 21-06-2025
ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਅਤੇਵਾਲੀ ਦੇ ਸਾਹਮਣੇ ਬਣੀ ਇਕ ਨਾਮੀ ਕਾਲੋਨੀ ਦੇ ਵਸਨੀਕਾਂ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਾਲੋਨੀ ਵਿਚ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਨਸਾਫ਼ ਦੀ ਮੰਗ ਕੀਤੀ ਗਈ | ਜਾਣਕਾਰੀ ਦਿੰਦਿਆਂ ਕਾਲੋਨੀ ਵਾਸੀ ਐਡਵੋਕੇਟ ਰੀਨਾ ਰਾਣੀ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਕਾਲੋਨੀ ਵਿਚ ਰਹਿ ਰਹੇ ਹਨ ਤੇ ਜਦੋਂ ਉਨ੍ਹਾਂ ਨੇ ਇਸ ਕਾਲੋਨੀ ਵਿਚ ਪਲਾਟ ਖ਼ਰੀਦਿਆ ਸੀ ਤਾਂ ਕਾਲੋਨੀ ਮਾਲਕ ਵਲੋਂ ਕਾਲੋਨੀ ਵਿਚ ਪੂਰੀਆਂ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਹੁਣ ਸਾਡੇ ਘਰਾਂ ਵਿਚ ਬਿਜਲੀ ਮੀਟਰ ਲਗਵਾਉਣ ਵਿਚ ਕਾਫ਼ੀ ਦਿੱਕਤਾਂ ਪੇਸ਼ ਆ ਰਹੀਆਂ ਹਨ, ਜਿਸ ਸਬੰਧੀ ਕਾਲੋਨੀ ਮਾਲਕ ਨੂੰ ਵਾਰ-ਵਾਰ ਕਹਿਣ 'ਤੇ ਵੀ ਕੋਈ ਢੁਕਵਾਂ ਹੱਲ ਨਹੀਂ ਹੋ ਰਿਹਾ, ਜਿਸ ਕਰਕੇ ਕਾਲੋਨੀ ਵਾਸੀ ਕਾਫ਼ੀ ਪ੍ਰੇਸ਼ਾਨ ਹਨ |
ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਵੀ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਕ ਕਾਲੋਨੀ ਦਾ ਜਿਹੜਾ ਮਸਲਾ ਉਨ੍ਹਾਂ ਕੋਲ ਆਇਆ ਹੈ ਉਸ ਸਬੰਧੀ ਕਾਰਵਾਈ ਜਲਦ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਾਲੋਨੀ ਮਾਲਕ ਨੂੰ ਵੀ ਹਦਾਇਤ ਕੀਤੀ ਕਿ ਉਹ ਜਲਦ ਲੋਕਾਂ ਦੀ ਇਸ ਗੰਭੀਰ ਸਮੱਸਿਆ ਦਾ ਹੱਲ ਕਰਵਾਉਣ |
ਪਿਛਲੀ ਖ਼ਬਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 68 ਪਿੰਡ ਓ. ਡੀ. ਐਫ. ਪਲੱਸ ਮਾਡਲ ਬਣੇ ਅਗਲੀ ਖ਼ਬਰ ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।